ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਜੂਡੋ ਮੁਕਾਬਲੇ
ਪੰਜਾਬ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਖੇਡ ਵਿਭਾਗ ਵੱਲੋਂ ਮਾਲੇਰਕੋਟਲਾ ਦੇ ਡਾ. ਜਾਕਿਰ ਹੁਸੈਨ ਸਟੇਡੀਅਮ ’ਚ ਜਾਗਰੂਕਤਾ ਸੈਮੀਨਾਰ ਅਤੇ ਜੂਡੋ ਖੇਡ ਮੁਕਾਬਲੇ ਕਰਵਾਏ...
ਪੰਜਾਬ ਸਰਕਾਰ ਦੀ ‘ਨਸ਼ਾ ਮੁਕਤ ਪੰਜਾਬ’ ਮੁਹਿੰਮ ਤਹਿਤ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਖੇਡ ਵਿਭਾਗ ਵੱਲੋਂ ਮਾਲੇਰਕੋਟਲਾ ਦੇ ਡਾ. ਜਾਕਿਰ ਹੁਸੈਨ ਸਟੇਡੀਅਮ ’ਚ ਜਾਗਰੂਕਤਾ ਸੈਮੀਨਾਰ ਅਤੇ ਜੂਡੋ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਾ ਮੁਕਤ ਪੰਜਾਬ ਮੁਹਿੰਮ ਅਧੀਨ ਲਗਾਤਾਰ ਚੁੱਕੇ ਜਾ ਰਹੇ ਪ੍ਰਭਾਵਸ਼ਾਲੀ ਕਦਮਾਂ ਤਹਿਤ ਜ਼ਿਲ੍ਹਾ ਖੇਡ ਵਿਭਾਗ ਸਮੇਂ-ਸਮੇਂ ’ਤੇ ਅਜਿਹੇ ਮੁਕਾਬਲੇ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਦਾ ਹੈ। ਜੂਡੋ ਮੁਕਾਬਲਿਆਂ ਵਿੱਚ ਵੱਖ-ਵੱਖ ਵਰਗਾਂ ਦੇ ਖਿਡਾਰੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਖਿਡਾਰੀਆਂ ਅਤੇ ਦਰਸ਼ਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਦਿਆਂ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਸਿਰਫ਼ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਨੂੰ ਵੀ ਪ੍ਰੋਤਸਾਹਿਤ ਕਰਦੀਆਂ ਹਨ। ਇਸ ਮੌਕੇ ਹਾਜ਼ਰ ਵਿਅਕਤੀਆਂ ਨੇ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋ ਕੇ ਨਸ਼ਾ ਮੁਕਤ ਪੰਜਾਬ ਦੇ ਸਿਰਜਣ ਦਾ ਅਹਿਦ ਵੀ ਲਿਆ।

