DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜੁਨੇਜਾ ਤੇ ਢਿੱਲੋਂ ਵੱਲੋਂ ਧੂਰੀ ਵਿੱਚ ਚੋਣ ਪ੍ਰਚਾਰ

‘ਆਪ’ ਆਗੂਆਂ ਨੇ ਵਿਕਾਸ ਦੇ ਨਾਮ ’ਤੇ ਵੋਟਾਂ ਮੰਗੀਆਂ; ਰਾਮਗੜ੍ਹੀਆ ਪਰਿਵਾਰਾਂ ਵੱਲੋਂ ਸਮਰਥਨ ਦਾ ਐਲਾਨ

  • fb
  • twitter
  • whatsapp
  • whatsapp
featured-img featured-img
ਧੂਰੀ ਵਿੱਚ ਆਪਣੇ ਸਮਰਥਕਾਂ ਨਾਲ ‘ਆਪ’ ਉਮੀਦਵਾਰ ਅਮਨਦੀਪ ਕੌਰ।
Advertisement

ਧੂਰੀ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਆਪਣੀ ਚੋਣ ਮੁਹਿੰਮ ਪੂਰੀ ਤਰ੍ਹਾਂ ਭਖਾ ਦਿੱਤੀ ਹੈ। ਅੱਜ ਪੀ ਆਰ ਟੀ ਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਵਾਰਡ ਨੰਬਰ 9 ਵਿੱਚ ਪਾਰਟੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਜ਼ੋਰਦਾਰ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦਾ ਸੱਦਾ ਦਿੱਤਾ।

ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਵਿੱਚ ਚਹੁੰ-ਪੱਖੀ ਵਿਕਾਸ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਸਿਰਫ਼ ਕੀਤੇ ਗਏ ਵਿਕਾਸ ਕਾਰਜਾਂ ਦੇ ਦਮ ’ਤੇ ਹੀ ਲੋਕਾਂ ਦੀ ਕਚਹਿਰੀ ਵਿੱਚ ਗਈ ਹੈ। ਇਸ ਦੌਰਾਨ ਰਾਮਗੜ੍ਹੀਆ ਪਰਿਵਾਰਾਂ ਨੇ ਵੀ ਅਮਨਦੀਪ ਕੌਰ ਨੂੰ ਖੁੱਲ੍ਹ ਕੇ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਮੀਡੀਆ ਕੋਆਰਡੀਨੇਟਰ ਮਨੂ ਸ਼ਰਮਾ ਬੇਨੜਾ, ਬਲਵਿੰਦਰ ਸਿੰਘ ਬਿੱਲੂ ਅਤੇ ਰਣਧੀਰ ਸਿੰਘ ਧੀਰਾ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ। ਦੂਜੇ ਪਾਸੇ, ਮੁੱਖ ਮੰਤਰੀ ਕੈਂਪ ਦਫ਼ਤਰ ਧੂਰੀ ਦੇ ਇੰਚਾਰਜ ਦਲਵੀਰ ਸਿੰਘ ਢਿੱਲੋਂ ਨੇ ਵਾਰਡ ਨੰਬਰ 14 ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਧੂਰੀ ਹਲਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾ ਕੇ ਇਲਾਕੇ ਦੀ ਨੁਹਾਰ ਬਦਲੀ ਗਈ ਹੈ। ਇਸੇ ਤਰ੍ਹਾਂ ਫੂਡ ਕਮਿਸ਼ਨ ਪੰਜਾਬ ਦੇ ਮੈਂਬਰ ਜਸਵੀਰ ਸਿੰਘ ਜੱਸੀ ਸੇਖੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ਿਲ੍ਹਾ ਪਰਿਸ਼ਦ ਸੰਗਰੂਰ ਦੇ ਚੇਅਰਮੈਨ ਰਛਪਾਲ ਸਿੰਘ ਭੁੱਲਰ, ਟਰੱਕ ਯੂਨੀਅਨ ਦੇ ਪ੍ਰਧਾਨ ਗਗਨ ਜਵੰਧਾ, ਸਾਬਕਾ ਸਮਿਤੀ ਮੈਂਬਰ ਗੁਰਮੇਲ ਸਿੰਘ ਘਨੌਰੀ, ਮੁਲਾਜ਼ਮ ਨੇਤਾ ਮਾਸਟਰ ਕੁਲਵੰਤ ਸਿੰਘ ਘਨੌਰੀ ਵੱਲੋਂ ਵੀ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਮੁਹਿੰਮ ਚਲਾਈ ਜਾ ਰਹੀ ਹੈ।

Advertisement

Advertisement
Advertisement
×