ਕਬੱਡੀ ਖਿਡਾਰੀ ਦੀ ਖੇਡ ਦੇ ਮੈਦਾਨ ਵਿੱਚ ਦਿਲ ਦੇ ਦੌਰੇ ਦੌਰਾਨ ਮੌਤ
ਇੱਥੋਂ ਨੇੜਲੇ ਪਿੰਡ ਬਲਿਆਲ ਦੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੀ ਖੇਡ ਮੈਦਾਨ ਵਿੱਚ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਪਿੰਡ ਬਲਿਆਲ ਦੇ ਸਰਪੰਚ ਜਗਮੀਤ ਸਿੰਘ ਭੋਲਾ ਅਤੇ ਸਾਬਕਾ ਸਰਪੰਚ ਅਮਰੇਲ ਸਿੰਘ ਨੇ ਦੱਸਿਆ ਕਿ ਬਿੱਟੂ ਬਲਿਆਲ ਕੱਲ੍ਹ ਫਤਹਿਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿਚ ਕਬੱਡੀ ਦਾ ਟੂਰਨਾਮੈਂਟ ਖੇਡਣ ਗਿਆ ਸੀ ਅਤੇ ਜਦੋਂ ਉਹ ਰੇਡ ਪਾ ਕੇ ਵਾਪਸ ਆਇਆ ਤਾਂ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਅਤੇ ਉਸ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਬਿੱਟੂ ਦੇ ਪਹਿਲਾਂ ਸਟੰਟ ਪੈਣ ਕਾਰਨ ਉਸ ਨੂੰ ਡਾਕਟਰਾਂ ਨੇ ਕਬੱਡੀ ਖੇਡਣ ਅਤੇ ਜ਼ੋਰ ਵਾਲਾ ਕੰਮ ਕਰਨ ਤੋਂ ਗੁਰੇਜ਼ ਕੀਤਾ ਸੀ, ਪਰ ਘਰ ਵਿਚ ਕੋਈ ਕਮਾਈ ਦਾ ਸਾਧਨ ਨਾ ਹੋਣ ਕਾਰਨ ਮਜਬੂਰੀ ਵੱਸ ਬਿੱਟੂ ਬਲਿਆਲ ਨੂੰ ਗੇਮ ਖੇਡਣੀ ਪੈ ਰਹੀ ਸੀ। ਬਿੱਟੂ ਬਲਿਆਲ ਦਾ ਅੱਜ ਪਿੰਡ ਬਲਿਆਲ ਵਿਚ ਸਸਕਾਰ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਅਤੇ ਲੋਕਾਂ ਨੇ ਸ਼ਰਧਾਂਜਲੀਆਂ ਭੇਟ ਕੀਤੀ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਬੱਡੀ ਖਿਡਾਰੀ ਬਿੱਟੂ ਬਲਿਆਲ ਦੀ ਅਚਾਨਕ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।
