DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਾਲਾਝਾੜ ਟੋਲ ਪਲਾਜ਼ਾ 22 ਜੁਲਾਈ ਨੂੰ ਰਹੇਗਾ ਮੁਫ਼ਤ; ਭਾਕਿਯੂ ਡਕੌਂਦਾ ਨੇ ਕੀਤਾ ਐਲਾਨ

ਬਾਬਾ ਪੋਥੀ ਵਾਲਾ ਸਥਾਨ ਵਿਖੇ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਡਕੌਂਦਾ ਬੁਰਜਗਿੱਲ ਬਲਾਕ ਭਵਾਨੀਗੜ੍ਹ ਦੀ ਮਹੀਨਾਵਾਰ ਮੀਟਿੰਗ ਚਮਕੌਰ ਸਿੰਘ ਭੱਟੀਵਾਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਜਨਰਲ ਸਕੱਤਰ...

  • fb
  • twitter
  • whatsapp
  • whatsapp
featured-img featured-img
ਭਵਾਨੀਗੜ੍ਹ ਵਿਖੇ ਬਲਾਕ ਪੱਧਰੀ ਮੀਟਿੰਗ ਵਿੱਚ ਸ਼ਾਮਲ ਕਿਸਾਨ ਆਗੂ।ਫੋਟੋ: ਮੱਟਰਾਂ
Advertisement

ਬਾਬਾ ਪੋਥੀ ਵਾਲਾ ਸਥਾਨ ਵਿਖੇ ਭਾਰਤੀ ਕਿਸਾਨ ਯੂਨੀਅਨ (ਭਾਕਿਯੂ) ਡਕੌਂਦਾ ਬੁਰਜਗਿੱਲ ਬਲਾਕ ਭਵਾਨੀਗੜ੍ਹ ਦੀ ਮਹੀਨਾਵਾਰ ਮੀਟਿੰਗ ਚਮਕੌਰ ਸਿੰਘ ਭੱਟੀਵਾਲ ਦੀ ਪ੍ਰਧਾਨਗੀ ਹੇਠ ਸੰਪੰਨ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਅਤੇ ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ ਨੇ ਇੱਕ ਵੱਡਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਅਮਰੀਕਾ-ਭਾਰਤ ਮੁਫ਼ਤ ਟ੍ਰੇਡ (ਵਪਾਰ) ਸਮਝੌਤੇ ਨੂੰ ਰੱਦ ਕਰਵਾਉਣ ਲਈ ਜਥੇਬੰਦੀ ਵੱਲੋਂ ਆਉਣ ਵਾਲੀ 22 ਜੁਲਾਈ ਨੂੰ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸਥਿਤ ਟੋਲ ਪਲਾਜ਼ਾ ਕਾਲਾਝਾੜ ਵਿਖੇ ਤਿੰਨ ਘੰਟੇ ਦਾ ਵਿਸ਼ਾਲ ਧਰਨਾ ਦਿੱਤਾ ਜਾਵੇਗਾ।

ਇਸ ਧਰਨੇ ਦੌਰਾਨ ਸੜਕ ਤੋਂ ਲੰਘਣ ਵਾਲੇ ਸਾਰੇ ਵਾਹਨਾਂ ਨੂੰ ਟੋਲ ਪਰਚੀ ਤੋਂ ਪੂਰੀ ਤਰ੍ਹਾਂ ਮੁਕਤ (ਫ਼੍ਰੀ) ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਮੋਦੀ ਸਰਕਾਰ ਦੇਸ਼ ਨੂੰ ਪੂਰੀ ਤਰ੍ਹਾਂ ਸਾਮਰਾਜੀ ਦੇਸ਼ਾਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਵਿੱਚ ਸੌਂਪ ਰਹੀ ਹੈ।

Advertisement

ਇਸ ਮੀਟਿੰਗ ਦੌਰਾਨ 13 ਜੁਲਾਈ ਨੂੰ ਸਵਰਗਵਾਸੀ ਬਲਕਾਰ ਸਿੰਘ ਡਕੌਂਦਾ ਦੀ ਬਰਸੀ ਮਨਾਉਣ ਸਬੰਧੀ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹਾ ਆਗੂ ਬੁੱਧ ਸਿੰਘ ਬਾਲਦ, ਕੁਲਵਿੰਦਰ ਸਿੰਘ ਮਿੱਠੂ, ਜਰਨੈਲ ਸਿੰਘ ਘਰਾਚੋਂ, ਲੱਖਾ ਸਿੰਘ ਕਪਿਆਲ, ਸਤਨਾਮ ਸਿੰਘ ਲੱਖੇਵਾਲ ਅਤੇ ਸੁਖਵੀਰ ਸਿੰਘ ਭੱਟੀਵਾਲ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਵਰਕਰ ਹਾਜ਼ਰ ਸਨ।

Advertisement

Advertisement
×