ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਜਨਵਰੀ
72ਵੇਂ ਗਣਤੰਤਰਤਾ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲੀਸ ਲਾਈਨ ਸਟੇਡੀਅਮ ਵਿੱਚ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਕੌਮੀ ਝੰਡਾ ਲਹਿਰਾਉਣਗੇ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਣਤੰਤਰਤਾ ਦਿਵਸ ਸਮਾਗਮ ਦੇ ਮੱਦੇਨਜ਼ਰ ਲੋੜੀਂਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਇਥੇ ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਸੁਰੱਖਿਆ ਅਤੇ ਹੋਰ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਅਤੇ ਸਿਹਤ ਸਲਾਹਕਾਰੀਆਂ ਦੇ ਅਨੁਸਾਰ ਸੁਚੱਜੇ ਢੰਗ ਨਾਲ ਮਨਾਇਆ ਜਾਵੇਗਾ।