ਕਾਂਝਲਾ ਵੱਲੋਂ ਸਮਿਤੀ ਉਮੀਦਵਾਰਾਂ ਨਾਲ ਮੀਟਿੰਗਾਂ
ਜ਼ਿਲ੍ਹਾ ਪਰਿਸ਼ਦ ਜ਼ੋਨ ਬਾਲੀਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਨੇ ਆਪਣੇ ਜ਼ਿਲ੍ਹਾ ਪਰਿਸ਼ਦ ਜ਼ੋਨ ਅਧੀਨ ਆਉਂਦੇ ਪਾਰਟੀ ਨਾਲ ਸਬੰਧਤ ਸਮੂਹ ਸਮਿਤੀ ਉਮੀਦਵਾਰਾਂ ਨਾਲ ਧੂਰੀ ਵਿੱਚ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ...
Advertisement
ਜ਼ਿਲ੍ਹਾ ਪਰਿਸ਼ਦ ਜ਼ੋਨ ਬਾਲੀਆ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਠੇਕੇਦਾਰ ਹਰਜਿੰਦਰ ਸਿੰਘ ਕਾਂਝਲਾ ਨੇ ਆਪਣੇ ਜ਼ਿਲ੍ਹਾ ਪਰਿਸ਼ਦ ਜ਼ੋਨ ਅਧੀਨ ਆਉਂਦੇ ਪਾਰਟੀ ਨਾਲ ਸਬੰਧਤ ਸਮੂਹ ਸਮਿਤੀ ਉਮੀਦਵਾਰਾਂ ਨਾਲ ਧੂਰੀ ਵਿੱਚ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਅੰਦਰ ਪੈਂਦੇ ਤਿੰਨ ਜ਼ਿਲ੍ਹਾ ਪਰਿਸ਼ਦ ਜ਼ੋਨਾਂ ਅਤੇ ਬਲਾਕ ਸਮਿਤੀ ਜ਼ੋਨਾਂ ਤੋਂ ਸ਼ਾਨਦਾਰ ਜਿੱਤ ਪ੍ਰਾਪਤ ਕਰਨ ਲਈ ਹੁਣੇ ਤੋਂ ਪਿੰਡ-ਪਿੰਡ ਮੀਟਿੰਗਾਂ, ਰੈਲੀਆਂ, ਘਰ-ਘਰ ਜਾ ਕੇ ਲੋਕਾਂ ਕੋਲ ਸਰਕਾਰ ਦੀਆਂ ਪ੍ਰਾਪਤੀਆਂ ਦਾ ਪ੍ਰਚਾਰ ਕਰਕੇ ਪ੍ਰਚਾਰ ਭਖਾਉਣ। ਇਸ ਮੌਕੇ ਬਲਾਕ ਪ੍ਰਧਾਨ ਸੁਰਜੀਤ ਸਿੰਘ ਰਾਜੋਮਾਜਰਾ ਹਾਜ਼ਰ ਸਨ।
Advertisement
