DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Kanoi suicide case: ਪਰਿਵਾਰ ਵੱਲੋਂ ਮੁੱਖ ਮਾਰਗ ਜਾਮ

ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਾਲੇ ਤਕਰਾਰ; ਅਧਿਕਾਰੀਆਂ ਨੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਸੜਕ ’ਤੇ ਧਰਨਾ ਦਿੰਦਾ ਪੀੜਤ ਪਰਿਵਾਰ ਅਤੇ ਹੋਰ।
Advertisement

ਨੇੜਲੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਸਰਪੰਚ ਸਮੇਤ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਦਰਜ ਮਾਮਲੇ ਵਿੱਚ ਐੱਸ ਸੀ/ਐੱਸ ਟੀ ਐਕਟ ਦੀਆਂ ਧਾਰਾਵਾਂ ਸ਼ਾਮਲ ਕਰਵਾਉਣ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਪਰਿਵਾਰ ਵੱਲੋਂ ਸਿਵਲ ਹਸਪਤਾਲ ਦੇ ਮੁਰਦਾਘਰ ਅੱਗੇ ਲਾਇਆ ਪੱਕਾ ਧਰਨਾ ਪੰਜਵੇਂ ਦਿਨ ਵੀ ਜਾਰੀ ਰਿਹਾ। ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਪਰਿਵਾਰ ਨੇ ਅੱਜ ਮਹਾਵੀਰ ਚੌਕ ਦੇ ਫਲਾਈਓਵਰ ਨੇੜੇ ਸੰਗਰੂਰ-ਬਠਿੰਡਾ ਮੁੱਖ ਮਾਰਗ ’ਤੇ ਧਰਨਾ ਦੇ ਕੇ ਆਵਾਜਾਈ ਰੋਕ ਦਿੱਤੀ, ਜਿਸ ਕਾਰਨ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਧਰਨੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਿੰਡ ਸ਼ੇਰੋਂ ਦੇ ਮੋਹਨਜੀਤ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਸ਼ਾਮਲ ਹੋਏ ਅਤੇ ਪੁਲੀਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ’ਤੇ ਪਹੁੰਚੇ ਡੀ ਐੱਸ ਪੀ ਭਵਾਨੀਗੜ੍ਹ ਸਤਨਾਮ ਸਿੰਘ, ਐੱਸ ਐੱਚ ਓ ਸੰਗਰੂਰ ਮਨਪ੍ਰੀਤ ਸਿੰਘ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਪ੍ਰਦਰਸ਼ਨਕਾਰੀਆਂ ਦੀ ਤਿੱਖੀ ਬਹਿਸ ਵੀ ਹੋਈ। ਮ੍ਰਿਤਕ ਦੇ ਦਾਦਾ ਹੰਸਾ ਸਿੰਘ ਨੇ ਕਿਹਾ ਕਿ ਮੌਤ ਨੂੰ ਪੰਜ ਦਿਨ ਬੀਤ ਚੁੱਕੇ ਹਨ। ਪੁਲਿਸ ਨੇ ਸੰਘਰਸ਼ ਤੋਂ ਬਾਅਦ ਸਰਪੰਚ, ਉਸ ਦੇ ਭਰਾ, ਇੱਕ ਸਾਬਕਾ ਪੰਚ ਅਤੇ ਉਸ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ, ਪਰ ਐਸ ਸੀ ਐਸ ਟੀ ਐਕਟ ਦੀਆਂ ਧਾਰਾਵਾਂ ਸ਼ਾਮਲ ਨਹੀਂ ਕੀਤੀਆਂ ਗਈਆਂ ਅਤੇ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਵੀ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਮੁਲਜ਼ਮ ਪਿੰਡ ਵਿੱਚ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਪੁਲਿਸ ਮਾਮਲੇ ਨੂੰ ਲਟਕਾ ਰਹੀ ਹੈ। ਪਰਿਵਾਰ ਦੇ ਹੱਕ ਵਿੱਚ ਧਰਨੇ ’ਤੇ ਬੈਠੇ ਗੋਬਿੰਦ ਸਿੰਘ ਛਾਜਲੀ ਨੇ ਮਾਮਲੇ ਵਿੱਚ ਲੋੜੀਦੀਆਂ ਐਕਟ ਦੀਆਂ ਧਾਰਾਵਾਂ ਸ਼ਾਮਲ ਕਰਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਲੋਕਾਂ ਦੇ ਰੋਹ ਨੂੰ ਵੇਖਦਿਆਂ ਪੁਲੀਸ ਪ੍ਰਸ਼ਾਸਨ ਨੇ ਪਰਿਵਾਰ ਨੂੰ ਅਗਲੇ 24 ਘੰਟਿਆ ਵਿੱਚ ਮੰਗਾਂ ’ਤੇ ਕਾਰਵਾਈ ਦਾ ਭਰੋਸਾ ਦਿੱਤਾ। ਭਰੋਸੇ ਮਗਰੋਂ ਸੰਘਰਸ਼ੀ ਆਗੂਆਂ ਨੇ ਮੁੱਖ ਮਾਰਗ ਤੋਂ ਧਰਨਾ ਹਟਾ ਲਿਆ ਗਿਆ, ਪਰ ਹਸਪਤਾਲ ਦੇ ਮੁਰਦਾਘਰ ਅੱਗੇ ਚੱਲ ਰਿਹਾ ਪੱਕਾ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਇੱਥੇ ਇਹ ਵਰਨਣਯੋਗ ਹੈ ਕਿ ਮਰਹੂਮ ਦਾ ਹਾਲੇ ਤੱਕ ਪੋਸ਼ਟਮਾਰਟਮ ਨਹੀਂ ਕਰਵਾਇਆ ਗਿਆ।

Advertisement

Advertisement

ਸਰਪੰਚ ਦੇ ਹੱਕ ਵਿੱਚ ਨਿੱਤਰੇ ਪਿੰਡ ਵਾਸੀ

ਕਨੋਈ ਦੇ ਸਰਪੰਚ ਦੇ ਹੱਕ ਵਿੱਚ ਇਕੱਤਰ ਹੋਹੇ ਪਿੰਡ ਵਾਸੀ।
ਕਨੋਈ ਦੇ ਸਰਪੰਚ ਦੇ ਹੱਕ ਵਿੱਚ ਇਕੱਤਰ ਹੋਏ ਪਿੰਡ ਵਾਸੀ।

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦੇ ਮਾਮਲੇ ਵਿੱਚ ਪਿੰਡ ਦੇ ਸਰਪੰਚ ਸਮੇਤ ਚਾਰ ਵਿਅਕਤੀਆਂ ਵਿਰੁੱਧ ਪੁਲੀਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਪਿੰਡ ਵਾਸੀ ਸਰਪੰਚ ਦੇ ਹੱਕ ਵਿੱਚ ਨਿੱਤਰ ਆਏ। ਪੰਚਾਇਤ ਘਰ ਵਿੱਚ ਹੋਈ ਇਕੱਤਰਤਾ ਦੌਰਾਨ ਪਿੰਡ ਵਾਸੀਆਂ ਨੇ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਪੰਚ ਅਮਰਿੰਦਰ ਸਿੰਘ ਨੇ ਕਿਹਾ ਕਿ ਸਨਮਦੀਪ ਸਿੰਘ ਦਾ ਪਿਛਲੇ ਕੁਝ ਦਿਨਾਂ ਤੋਂ ਆਪਣੇ ਪਰਿਵਾਰ ਨਾਲ ਝਗੜਾ ਚੱਲ ਰਿਹਾ ਸੀ, ਜਿਸ ਮਗਰੋਂ ਜ਼ਹਿਰੀਲੀ ਦਵਾਈ ਨਿਗਲ ਲੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਰਪੰਚ ਸਮੇਤ ਚਾਰ ਵਿਅਕਤੀਆਂ ’ਤੇ ਲਾਏ ਦੋਸ਼ ਬੇ-ਬੁਨਿਆਦ ਹਨ। ਪਿੰਡ ਵਾਸੀ ਰਘਵੀਰ ਸਿੰਘ, ਜਰਨੈਲ ਸਿੰਘ, ਕੁਲਵਿੰਦਰ ਸਿੰਘ ਫੌਜੀ, ਗੁਰਮੀਤ ਕੌਰ ਅਤੇ ਸੁਖਦੀਪ ਕੌਰ ਨੇ ਦਾਅਵਾ ਕੀਤਾ ਕਿ ਸਮੁੱਚਾ ਪਿੰਡ ਸਰਪੰਚ ਦੇ ਨਾਲ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸਿਆਸੀ ਆਗੂਆਂ ਦੇ ਪ੍ਰਭਾਵ ਹੇਠ ਮ੍ਰਿਤਕ ਦੇ ਪਰਿਵਾਰ ਵੱਲੋਂ ਸਰਪੰਚ ਅਤੇ ਹੋਰਨਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰ ਕੇ ਅਸਲ ਤੱਥ ਸਾਹਮਣੇ ਲਿਆਉਣ ਦੀ ਮੰਗ ਕੀਤੀ। ਪਿੰਡ ਵਾਸੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਪੰਚ ਅਤੇ ਹੋਰਨਾਂ ਖ਼ਿਲਾਫ਼ ਦਰਜ ਮਾਮਲਾ ਰੱਦ ਨਾ ਕੀਤਾ ਗਿਆ ਤਾਂ ਪਿੰਡ ਵਾਸੀ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਨਾਲ ਲੈ ਕੇ ਐਸ ਐਸ ਪੀ ਸੰਗਰੂਰ ਦੇ ਦਫ਼ਤਰ ਅੱਗੇ ਧਰਨਾ ਦੇਣ ਲਈ ਮਜ਼ਬੂਰ ਹੋਣਗੇ।

Advertisement
×