ਕਰਮਜੀਤ ਅਨਮੋਲ ਨੇ ਰਾਜ ਕੌਰ ਦੇ ਹੱਕ ’ਚ ਪ੍ਰਚਾਰ ਕੀਤਾ
ਜ਼ਿਲ੍ਹਾ ਪਰਿਸ਼ਦ ਜ਼ੋਨ ਛਾਜਲੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬਾ ਰਾਜ ਕੌਰ ਦੇ ਹੱਕ ਵਿੱਚ ਪਿੰਡ ਖੋਖਰ ਕਲਾਂ ਵਿੱਚ ਪੰਜਾਬੀ ਗਾਇਕ ਤੇ ਫਿਲਮੀ ਅਦਾਕਾਰ ਕਰਮਜੀਤ ਅਨਮੋਲ ਅਤੇ ਕੰਵਲਜੀਤ ਸਿੰਘ ਢੀਂਡਸਾ ਨੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਕਰਮਜੀਤ ਅਨਮੋਲ ਨੇ...
Advertisement
ਜ਼ਿਲ੍ਹਾ ਪਰਿਸ਼ਦ ਜ਼ੋਨ ਛਾਜਲੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੀਬਾ ਰਾਜ ਕੌਰ ਦੇ ਹੱਕ ਵਿੱਚ ਪਿੰਡ ਖੋਖਰ ਕਲਾਂ ਵਿੱਚ ਪੰਜਾਬੀ ਗਾਇਕ ਤੇ ਫਿਲਮੀ ਅਦਾਕਾਰ ਕਰਮਜੀਤ ਅਨਮੋਲ ਅਤੇ ਕੰਵਲਜੀਤ ਸਿੰਘ ਢੀਂਡਸਾ ਨੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਕਰਮਜੀਤ ਅਨਮੋਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਲਈ ਕਾਰਜਸ਼ੀਲ ਹੈ। ਉਨ੍ਹਾਂ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਕੰਵਲਜੀਤ ਸਿੰਘ ਢੀਂਡਸਾ ਨੇ ਭਗਵੰਤ ਮਾਨ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ 52 ਹਜ਼ਾਰ ਨੌਕਰੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਖੋਖਰ ਕਲਾਂ ਪਿੰਡ ਵਿੱੱਚ ਵੀ 7 ਨੌਜਵਾਨ ਨੌਕਰੀਆਂ ਉੱਪਰ ਲੱਗੇ ਹਨ। ਉਨ੍ਹਾਂ ਪਿਛਲੇ ਪੰਜ ਦਹਾਕਿਆਂ ਤੋਂ ਪਿੰਡ ਦੀ ਫਿਰਨੀ 18 ਫੁੱਟੀ ਕਰਵਾਉਣ ਦੀ ਮੰਗ ਪੂਰੀ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ।
Advertisement
