ਕਰਮਜੀਤ ਅਨਮੋਲ ਵੱਲੋਂ ਬੀਬਾ ਰਾਜ ਕੌਰ ਦੇ ਹੱਕ ’ਚ ਪ੍ਰਚਾਰ
ਜ਼ਿਲ੍ਹਾ ਪਰਿਸ਼ਦ ਜ਼ੋਨ ਛਾਜਲੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬੀਬਾ ਰਾਜ ਕੌਰ ਦੇ ਹੱਕ ਵਿਚ ਪਿੰਡ ਖੋਖਰ ਕਲਾਂ ਵਿਚ ਪੰਜਾਬੀ ਗਾਇਕ ਤੇ ਅਦਾਕਾਰ ਕਰਮਜੀਤ ਅਨਮੋਲ ਅਤੇ ਕੰਵਲਜੀਤ ਸਿੰਘ ਢੀਂਡਸਾ ਨੇ ਚੋਣ ਪ੍ਰਚਾਰ ਕੀਤਾ। ਕਰਮਜੀਤ ਅਨਮੋਲ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਲਈ ਕਾਰਜਸ਼ੀਲ ਹੈ। ਉਨ੍ਹਾਂ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਕੰਵਲਜੀਤ ਸਿੰਘ ਢੀਂਡਸਾ ਨੇ ਭਗਵੰਤ ਮਾਨ ਸਰਕਾਰ ਵਲੋਂ ਨੌਜਵਾਨਾਂ ਨੂੰ ਦਿੱਤੀਆਂ 52 ਹਜ਼ਾਰ ਨੌਕਰੀਆਂ ਦਾ ਵੇਰਵਾ ਦਿੰਦਿਆਂ ਕਿਹਾ ਕਿ ਖੋਖਰ ਕਲਾਂ ਪਿੰਡ ਵਿਚ ਵੀ 7 ਨੌਜਵਾਨ ਨੌਕਰੀਆਂ ਉੱਪਰ ਲੱਗੇ ਹਨ। ਉਨ੍ਹਾਂ ਪਿਛਲੇ ਪੰਜ ਦਹਾਕਿਆਂ ਤੋਂ ਲਮਕਦੀ ਆ ਰਹੀ ਮੰਗ ਪਿੰਡ ਦੀ ਫਿਰਨੀ 18 ਫੁੱਟੀ ਕਰਵਾਉਣ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ। ਇਸ ਮੌਕੇ ਅੰਤਰਦੇਵ ਇੰਦਰਜੀਤ ਨੰਬਰਦਾਰ, ਗੁਰਮੀਤ ਸਿੰਘ ਸਰਪੰਚ, ਹਰਜਿੰਦਰ ਪੰਚ, ਹਰਵਿੰਦਰ ਸਿੰਘ ਪੰਚ, ਰਣਧੀਰ ਸਿੰਘ ਪੰਚ, ਅਮਰਜੀਤ ਸਿੰਘ ਪੰਚ, ਗੁਰਦੀਪ ਸਿੰਘ ਪੰਚ, ਸੁਖਚੈਨ ਸਿੰਘ ਪੰਚ, ਗੁਰਜੀਤ ਸਿੰਘ, ਸ਼ੇਰ ਸਿੰਘ, ਜੈਲ ਸਿੰਘ, ਨਿਰਮਲ ਸਿੰਘ, ਹਰਪਾਲ ਸਿੰਘ, ਦਰਸ਼ਨ ਸਿੰਘ ਸਾਬਕਾ ਸਰਪੰਚ ਮੌਜੂਦ ਸਨ।
