ਕਰੀਮਪੁਰੀ ਵੱਲੋਂ ਵਰਕਰਾਂ ਨੂੰ ਪਟਿਆਲਾ ਧਰਨੇ ’ਚ ਪੁੱਜਣ ਦੀ ਅਪੀਲ
ਬਸਪਾ ਵੱਲੋਂ ਵਿਧਾਨ ਸਭਾ ਹਲਕਾ ਘਨੌਰ ਵਿੱਚ ਮੀਟਿੰਗ ਕੀਤੀ ਗਈ ਜਿਸ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ੍ਰੀ ਕਰੀਮਪੁਰੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ 15 ਅਗਸਤ ਨੂੰ ਬਸਪਾ ਵੱਲੋਂ ਦਾਣਾ ਮੰਡੀ ਪਟਿਆਲਾ...
Advertisement
ਬਸਪਾ ਵੱਲੋਂ ਵਿਧਾਨ ਸਭਾ ਹਲਕਾ ਘਨੌਰ ਵਿੱਚ ਮੀਟਿੰਗ ਕੀਤੀ ਗਈ ਜਿਸ ਪਾਰਟੀ ਦੇ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸ੍ਰੀ ਕਰੀਮਪੁਰੀ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ 15 ਅਗਸਤ ਨੂੰ ਬਸਪਾ ਵੱਲੋਂ ਦਾਣਾ ਮੰਡੀ ਪਟਿਆਲਾ ਵਿੱਚ ਪਿੰਡ ਬਠੋਈ ਅਤੇ ਸਿਆਲੂ ਦੇ ਪੀੜਤ ਦਲਿਤਾਂ ਨੂੰ ਇਨਸਾਫ਼ ਦਿਵਾਉਣ ਲਈ ‘ਪੰਜਾਬ ਸੰਭਾਲੋ ਮੁਹਿੰਮ ਤਹਿਤ’ ਕੀਤੇ ਜਾਣ ਵਾਲ਼ੇ ਰੋਸ ਧਰਨੇ ਵਿਚ ਵੱਡੀ ਪੱਧਰ ’ਤੇ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਲਿਤ ਵਰਗ ਨੂੰ ਇਨਸਾਫ਼ ਸੰਘਰਸ਼ ਕਰਨ ਨਾਲ ਹੀ ਮਿਲ ਸਕਦਾ ਹੈ। ਇਸ ਮੌਕੇ ਜਗਤਾਰ ਸਿੰਘ ਭੱਟੀ ਮੀਡੀਆ ਇੰਚਾਰਜ ਜ਼ਿਲ੍ਹਾ ਪਟਿਆਲਾ, ਅਜੀਤ ਸਿੰਘ ਭੈਣੀ ਸੂਬਾ ਇੰਚਾਰਜ, ਸੂਬਾ ਉਪ ਪ੍ਰਧਾਨ ਬਲਦੇਵ ਸਿੰਘ ਮਹਿਰਾ ਤੇ ਜੋਗਾ ਸਿੰਘ ਪਨੋਦੀਆ ਆਦਿ ਹਾਜ਼ਰ ਸਨ।
Advertisement
Advertisement