DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸ਼ਹੀਦਾਂ ਨੂੰ ਸਮਰਪਿਤ ਕਵੀ ਦਰਬਾਰ ਕਰਵਾਇਆ

ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ‘ਸਾਹਿਤ ਸਦਨ’ ਵਿੱਚ ਸਾਹਿਤ ਸਭਾ ਧੂਰੀ ਵੱਲੋਂ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਅਤੇ ਪੁਸਤਕ ਰਿਲੀਜ਼ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ...

  • fb
  • twitter
  • whatsapp
  • whatsapp
featured-img featured-img
ਸਾਹਿਤ ਸਭਾ ਵੱਲੋਂ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।
Advertisement

ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ‘ਸਾਹਿਤ ਸਦਨ’ ਵਿੱਚ ਸਾਹਿਤ ਸਭਾ ਧੂਰੀ ਵੱਲੋਂ ਮਹਾਨ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸ਼ਹਾਦਤ ਨੂੰ ਸਮਰਪਿਤ ਕਵੀ ਦਰਬਾਰ ਅਤੇ ਪੁਸਤਕ ਰਿਲੀਜ਼ ਸਮਾਰੋਹ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਨੇ ਕੀਤੀ, ਜਦਕਿ ਖੇਤੀਬਾੜੀ ਵਿਕਾਸ ਬੈਂਕ ਦੇ ਏ ਜੀ ਐੱਮ ਸ਼ੈਲਿੰਦਰ ਗਰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਨਾਵਲਕਾਰ ਪਰਗਟ ਸਿੰਘ ਸਤੌਜ ਅਤੇ ਹਰਦੇਵ ਸਿੰਘ ਜਵੰਧਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸਭਾ ਦੇ ਪ੍ਰਧਾਨ ਸੁਰਿੰਦਰ ਸ਼ਰਮਾ ਨਾਗਰਾ ਨੇ ਸਵਾਗਤ ਕੀਤਾ। ਪਰਗਟ ਸਿੰਘ ਸਤੌਜ ਨੇ ਨਾਵਲ ਦੀ ਵਿਧਾ ਅਤੇ ਇਸ ਦੀਆਂ ਬਾਰੀਕੀਆਂ ਬਾਰੇ ਵਿਚਾਰ ਸਾਂਝੇ ਕੀਤੇ। ਸਮਾਗਮ ਦੌਰਾਨ ਕੁਲਵੰਤ ਸਿੰਘ ਬੂੰਗਾ ਦੀ ਪੁਸਤਕ ‘ਅਤੀਤ ਵਿੱਚ ਡੁੱਬਿਆ ਵਰਤਮਾਨ’ ਰਿਲੀਜ਼ ਕੀਤੀ ਗਈ। ਸੁਖਦੇਵ ਸਿੰਘ ਔਲਖ, ਡਾ. ਰਾਕੇਸ਼ ਸ਼ਰਮਾ, ਮੂਲ ਚੰਦ ਸ਼ਰਮਾ, ਹਰਜੀਤ ਸਿੰਘ ਕਾਤਿਲ, ਸੰਤ ਸਿੰਘ ਬੀਲ੍ਹਾ ਅਤੇ ਕੁਲਜੀਤ ਧਵਨ ਨੇ ਰਚਨਾ ਦੇ ਵੱਖ-ਵੱਖ ਪਹਿਲੂਆਂ ’ਤੇ ਰੌਸ਼ਨੀ ਪਾਈ। ਕਵੀ ਦਰਬਾਰ ਵਿੱਚ ਗੁਲਜ਼ਾਰ ਸਿੰਘ ਸ਼ੌਂਕੀ, ਰਾਜਿੰਦਰ ਰਾਜਨ, ਅਮਰਜੀਤ ਅਮਨ, ਕਰਮ ਸਿੰਘ ਜ਼ਖਮੀ, ਗੁਰਮੇਲ ਸਿੰਘ ਘਨੌਰ, ਸੱਤਪਾਲ ਪ੍ਰਾਸ਼ਰ ਅਤੇ ਬਹਾਦਰ ਸਿੰਘ ਧੌਲਾ ਨੇ ਰਚਨਾਵਾਂ ਪੇਸ਼ ਕੀਤੀਆਂ। ਸਾਹਿਤ ਅਕਾਦਮੀ ਦੇ ਮੈਂਬਰ ਰਜਿੰਦਰ ਰਾਜਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Advertisement
Advertisement
×