ਕੇਜਰੀਵਾਲ ਮੁੱਖ ਮੰਤਰੀ ਦੇ ਚਿਹਰੇ ਬਾਰੇ ਬਣਾ ਰਿਹਾ ਹੈ ਬਹਾਨੇ: ਭੱਠਲ

ਕੇਜਰੀਵਾਲ ਮੁੱਖ ਮੰਤਰੀ ਦੇ ਚਿਹਰੇ ਬਾਰੇ ਬਣਾ ਰਿਹਾ ਹੈ ਬਹਾਨੇ: ਭੱਠਲ

ਪੱਤਰ ਪ੍ਰੇਰਕ
ਲਹਿਰਾਗਾਗਾ,17 ਜਨਵਰੀ

ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਨ ਨੇ ਚੋਣ ਕਮਿਸਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਮੰਗ ’ਤੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਪੰਜਾਬ ’ਚ ਚੋਣਾਂ ਦੀ ਮਿਤੀ ਬਦਲਕੇ 20 ਫਰਵਰੀ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈੈ। ਅੱਜ ਆਪਣੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਭੱਠਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਚਾਰ ਐੱਮਪੀ ਜਿੱਤੇ, ਜਿਨ੍ਹਾਂ ਵਿੱਚੋਂ ਤਿੰਨ ਵਾਪਸ ਚਲੇ ਗਏ। ਇਕੱਲਾ ਭਗਵੰਤ ਮਾਨ ਹੀ ਸੰਸਦ ਮੈਂਬਰ ਰਹਿ ਗਿਆ। ਪੰਜਾਬ ’ਚ ਆਪ ਪਾਰਟੀ ਦਾ ਕੋਈ ਵਜੂਦ ਨਹੀਂ ਰਿਹਾ। ਇਸ ਕਰਕੇ ਹੀ ਇਨ੍ਹਾਂ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਪੈ ਰਿਹਾ ਹੈ। ਉਨ੍ਹਾਂ ਕਾਂਗਰਸ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਐਲਾਨਣ ਦੇ ਸਵਾਲ ਬਾਰੇ ਕਿਹਾ ਕਿ ਕਾਂਗਰਸ ਦਾ ਚਿਹਰਾ ਪੁਰਾਣੀ ਰਵਾਇਤ ਮੁਤਾਬਕ ਵਿਧਾਇਕ ਜਾਂ ਲੋਕ ਹੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਚਿਹਰਾ ਕਾਂਗਰਸ ਪਾਰਟੀ ਹੀ ਹੈ। ਉਨ੍ਹਾਂ ਲਹਿਰਾਗਾਗਾ ਤੋਂ ਟਿਕਟ ਮਿਲਣ ’ਤੇ ਹਾਈ ਕਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਵਾਰ ਕੁਝ ਨੌਜਵਾਨ ਚੋਣ ਲੜਨਾ ਚਾਹੁੰਦੇ ਸਨ ਤੇ ਉਨ੍ਹਾਂ ਨੂੰ ਕੋਈ ਇਤਰਾਜ਼ ਵੀ ਨਹੀਂ ਸੀ ਪਰ ਉਨ੍ਹਾਂ ਮੈਨੂੰ ਯੋਗ ਸਮਝਿਆ। ਉਨ੍ਹਾਂ ਕਿਸਾਨਾਂ ਵੱਲੋਂ ਚੋਣਾਂ ਲੜਨ ਦੇ ਫ਼ੈਸਲੇ ਬਾਰੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਸਾਰਿਆਂ ਦੀ ਸ਼ਮੂਲੀਅਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਥੋੜ੍ਹੇ ਸਮੇਂ ਵਿੱਚ ਵੱਡੇ ਫੈਸਲੇ ਲਏ ਹੈ। ਜਿਸ ਕਰਕੇ ਸਾਨੂੰ ਭਾਰੀ ਸਮਰਥਨ ਤੇ ਤਾਕਤ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਸੀ ਕਿ ਚੋਣ ਜ਼ਾਬਤਾ ਲੱਗ ਲੈਣ ਦਿਓ ਲਾਇਨਾਂ ਲੱਗ ਜਾਣਗੀਆਂ। ਉਨ੍ਹਾਂ ਦੀ ਪਾਰਟੀ ਵਿੱਚ ਬਹੁਤ ਘੱਟ ਲੋਕ ਆਏ ਹਨ ਤੇ ਬਾਹਰ ਜ਼ਿਆਦਾ ਗਏ ਹਨ। ਇਸੇ ਤਰ੍ਹਾਂ ਪਰਮਿੰਦਰ ਸਿੰਘ ਢੀਂਡਸਾ ਨੂੰ ਆਸ ਸੀ ਪਰ ਉਨ੍ਹਾਂ ’ਚ ਸ਼ਾਮਲ ਹੋਣ ਦੀ ਬਜਾਏ ਚੰਗੇ ਲੀਡਰ ਪਾਰਟੀ ਛੱਡ ਗਏ ਹਨ। ਉਨ੍ਹਾਂ ਹਾਈ ਕਮਾਨ ਨੂੰ ਅਪੀਲ ਕੀਤੀ ਕਿ ਬੇਸ਼ੱਕ ਹਾਈ ਕਮਾਨ ਨੇ ਪੰਜਾਬ ’ਚ ਉਸ ਸਣੇ ਰਜ਼ੀਆ ਸੁਲਤਾਨਾ, ਅਰੁਣਾ ਚੌਧਰੀ ਤੇ ਹੋਰ ਔਰਤਾਂ ਨੂੰ ਵੀ ਟਿਕਟਾਂ ਦਿੱਤੀਆਂ ਹਨ ਪਰ ਪੰਜਾਬ ’ਚ ਜੋ ਸੀਟਾਂ ਰਹਿੰਦੀਆਂ ਹਨ ਉਨ੍ਹਾਂ ’ਚ ਵੀ ਮਹਿਲਾਵਾਂ ਨੂੰ ਵਧ ਟਿਕਟਾਂ ਦਿੱਤੀਆਂ ਜਾਣ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All