ਪੱਤਰ ਪ੍ਰੇਰਕ
ਅਮਰਗੜ੍ਹ, 1 ਜੂਨ
ਸੀਨੀਅਰ ‘ਆਪ’ ਆਗੂ ਕੇਵਲ ਸਿੰਘ ਜਾਗੋਵਾਲ ਨੂੰ ਇੰਪਰੂਵਮੈਂਟ ਟਰੱਸਟ ਮਾਲੇਰਕੋਟਲਾ ਦਾ ਚੇਅਰਮੈਨ ਲਗਾਉਣ ‘ਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਇਸ ਮੌਕੇ ਹਲਕਾ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਕੇਵਲ ਸਿੰਘ ਜਾਗੋਵਾਲ ਨੂੰ ਪਾਰਟੀ ਪ੍ਰਤੀ ਨਿਭਾਈ ਡਿਊਟੀ ਨੂੰ ਵੇਖਦਿਆਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਉਮੀਦ ਹੈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜਾਗੋਵਾਲ ਨੇ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਤੇ ਮਾਲੇਰਕੋਟਲਾ ਦੇ ਵਿਧਾਇਕ ਜਮੀਲ-ਉਰ-ਰਹਿਮਾਨ ਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਸ ਮੌਕੇ ਰਾਜੀਵ ਤੋਗਾਹੇੜੀ, ਨਗਰ ਪੰਚਾਇਤ ਦੇ ਪ੍ਰਧਾਨ ਬੀਬੀ ਜਸਪਪਾਲ ਕੌਰ ਦੇ ਪਤੀ ਸਰਬਜੀਤ ਸਿੰਘ ਗੋਗੀ, ਮੀਤ ਪ੍ਰਧਾਨ ਗੁਰਦਾਸ ਸਿੰਘ, ਠੇਕੇਦਾਰ ਨਰੇਸ਼ ਕੁਮਾਰ ਨਾਰੀਕੇ, ਰੂਬੀ ਮੰਡੇਰ ਭੁਰਥਲਾ ਆਦਿ ਹਾਜ਼ਰ ਸਨ।
ਮਾਰਕੀਟ ਕਮੇਟੀ ਦੇ ਚੇਅਰਮੈਨ ਬਣੇ ਦਰਸ਼ਨ ਸਿੰਘ
ਚੀਮਾ ਮੰਡੀ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਦਰਸ਼ਨ ਸਿੰਘ ਉਰਫ਼ ਗੀਤੀ ਮਾਨ ਨੂੰ ਮਾਰਕੀਟ ਕਮੇਟੀ ਚੀਮਾ ਮੰਡੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਚੇਅਰਮੈਨ ਬਣਾਉਣ ‘ਤੇ ਇਲਾਕੇ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਨਵ ਨਿਯੁਕਤ ਗੀਤੀ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਰਕਾਰ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਆਮ ਆਦਮੀ ਪਾਰਟੀ ਦੇ ਅਗੂਆਂ ਕੁਲਦੀਪ ਸਿੰਘ, ਨਿਰਭੈ ਸਿੰਘ, ਬੀਰਬਲ ਸਿੰਘ, ਲਖਵਿੰਦਰ ਲੱਖੀ, ਬਹਾਦਰ ਸਿੰਘ ਚਹਿਲ, ਮਨਪ੍ਰੀਤ ਸਿੰਘ, ਗੁਰਦੀਪ ਸਿੰਘ ਦੀਪਾ ਤੇ ਹੋਰ ਪਾਰਟੀ ਵਰਕਰਾਂ ਨੇ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।