ਦਿੜ੍ਹਬਾ ਮੰਡੀ (ਪੱਤਰ ਪ੍ਰੇਰਕ): ਦਸਵੀਂ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਨਾਲ ਕਲਾਂ ਦੀ ਵਿਦਿਆਰਥਣ ਰਣਜੀਤ ਕੌਰ ਨੇ ਸੰਗਰੂਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਿ ਰਣਜੀਤ ਕੌਰ ਨੇ ਦਸਵੀਂ ਦੀ ਪ੍ਰੀਖਿਆ ਵਿੱਚ 97.38 ਫੀਸਦੀ ਅੰਕ ਪ੍ਰਾਪਤ ਕਰਕੇ ਬੋਰਡ ਦੀ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾਇਆ ਹੈ। ਅਧਿਆਪਕ ਬਲਜੀਤ ਸਿੰਘ ਦਿਆਲਗੜ੍ਹ ਨੇ ਕਿਹਾ ਕਿ ਵਿਦਿਆਰਥਣ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ।