ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਾਨਕਿਆਣਾ ਚੌਕ ਵਿੱਚ ਖੰਡਾ ਸਥਾਪਿਤ

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਸ਼ਹਿਰ ਦੇ ਨਾਨਕਿਆਣਾ ਚੌਕ ਵਿੱਚ ਖੰਡਾ ਸੁਸ਼ੋਭਿਤ ਕੀਤਾ ਗਿਆ ਹੈ, ਜਿਸ ਨੂੰ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਤ ਨੂੰ ਸਮਰਪਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ...
ਸੰਗਰੂਰ ਸ਼ਹਿਰ ਦੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਦੇ ਉਦਘਾਟਨ ਮੌਕੇ ਪੁੱਜੇ ਵੱਖ-ਵੱਖ ਆਗੂ। -ਫੋਟੋ: ਲਾਲੀ
Advertisement

ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਨਮੁੱਖ ਸ਼ਹਿਰ ਦੇ ਨਾਨਕਿਆਣਾ ਚੌਕ ਵਿੱਚ ਖੰਡਾ ਸੁਸ਼ੋਭਿਤ ਕੀਤਾ ਗਿਆ ਹੈ, ਜਿਸ ਨੂੰ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸੰਗਤ ਨੂੰ ਸਮਰਪਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬੀਤੇ ਦਿਨ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਅਰਦਾਸ ਉਪਰੰਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਨਾਨਕਿਆਣਾ ਚੌਕ ਦੇ ਸੁੰਦਰੀਕਰਨ ਅਤੇ ਖੰਡਾ ਸਾਹਿਬ ਸਥਾਪਤ ਕਰਨ ਦੇ ਕਾਰਜ ਦੀ ਸ਼ੁਰੂਆਤ ਕਰਵਾਈ ਸੀ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਸ਼ਹਿਰ ਦਾ ਪ੍ਰਸਿੱਧ ਨਾਨਕਿਆਣਾ ਚੌਕ ਨੂੰ ਨਵੀਂ ਦਿਖ ਨਾਲ ਸਜਾਇਆ ਗਿਆ ਹੈ ਤੇ ਚੌਕ ਵਿੱਚ ਖੰਡਾ ਸਾਹਿਬ ਦੀ ਸਥਾਪਨਾ, ਇਸ ਦਾ ਕੇਂਦਰੀ ਆਕਰਸ਼ਣ ਬਣੀ ਹੈ, ਜੋ ਸੂਰਬੀਰਤਾ, ਸੇਵਾ ਅਤੇ ਨਿਆਂਇਕ ਪਰੰਪਰਾ ਦਾ ਮਜ਼ਬੂਤ ਪ੍ਰਤੀਕ ਹੋਣ ਦੇ ਨਾਲ-ਨਾਲ ਸੰਗਰੂਰ ਦੀ ਧਾਰਮਿਕ ਸਾਂਝ ਨੂੰ ਹੋਰ ਮਜ਼ਬੂਤ ਕਰੇਗੀ। ਬੀਬੀ ਭਰਾਜ ਨੇ ਕਿਹਾ ਕਿ ਖੰਡਾ ਸਾਹਿਬ ਦੀ ਸਥਾਪਨਾ ਸੂਰਬੀਰਤਾ ਅਤੇ ਤਿਆਗ ਦੇ ਸੰਦੇਸ਼ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਲਈ ਇੱਕ ਮਹੱਤਵਪੂਰਨ ਪਹਿਲ ਹੈ। ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਭਰ ਵਿੱਚ ਹੋ ਰਹੀਆਂ ਗਤੀਵਿਧੀਆਂ ਦਾ ਮਕਸਦ ਲੋਕਾਂ ਵਿੱਚ ਮਨੁੱਖਤਾ ਦੇ ਉੱਚ ਆਦਰਸ਼ਾਂ ਨੂੰ ਫੈਲਾਉਣਾ ਹੈ। ਇਸੇ ਤਰ੍ਹਾਂ, ਸੰਗਰੂਰ ਵਿੱਚ ਵੀ ਵੱਖ-ਵੱਖ ਸਮਾਗਮ ਲਗਾਤਾਰ ਕਰਵਾਏ ਜਾ ਰਹੇ ਹਨ। ਚੌਕ ਦੇ ਸੁੰਦਰੀਕਰਨ ਪ੍ਰਾਜੈਕਟ ਨੂੰ ਮਨੁੱਖੀ ਜਜ਼ਬੇ ਅਤੇ ਸੇਵਾ ਭਾਵ ਨੂੰ ਸਨਮੁੱਖ ਰੱਖਦਿਆਂ ਤਿਆਰ ਕੀਤਾ ਗਿਆ ਹੈ।

Advertisement
Advertisement
Show comments