ਹਲਕਾ ਇੰਚਾਰਜ ਖੰਡੇਬਾਦ ਨੇ ਪ੍ਰਚਾਰ ਤੇਜ਼ ਕੀਤਾ
ਇੰਚਾਰਜ ਸ਼੍ਰੋਮਣੀ ਅਕਾਲੀ ਦਲ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਖਨੌਰੀ ਮੋਰਚੇ ’ਤੇ ਹਰਿਆਣਾ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਪ੍ਰਿਤਪਾਲ ਸਿੰਘ ਨਵਾਂ ਗਾਓਂ ਦੇ ਮਾਤਾ ਲਖਬੀਰ ਕੌਰ ਤੇ ਜ਼ਿਲ੍ਹਾ ਪਰਿਸ਼ਦ ਜ਼ੋਨ ਭਟਾਲ ਕਲਾਂ ਤੋਂ ਉਮੀਦਵਾਰ ਤੇ ਬਲਾਕ ਸਮਿਤੀ ਉਮੀਦਵਾਰਾਂ...
Advertisement
ਇੰਚਾਰਜ ਸ਼੍ਰੋਮਣੀ ਅਕਾਲੀ ਦਲ ਐਡਵੋਕੇਟ ਗਗਨਦੀਪ ਸਿੰਘ ਖੰਡੇਬਾਦ ਨੇ ਖਨੌਰੀ ਮੋਰਚੇ ’ਤੇ ਹਰਿਆਣਾ ਪੁਲੀਸ ਦੇ ਤਸ਼ੱਦਦ ਦਾ ਸ਼ਿਕਾਰ ਹੋਏ ਨੌਜਵਾਨ ਪ੍ਰਿਤਪਾਲ ਸਿੰਘ ਨਵਾਂ ਗਾਓਂ ਦੇ ਮਾਤਾ ਲਖਬੀਰ ਕੌਰ ਤੇ ਜ਼ਿਲ੍ਹਾ ਪਰਿਸ਼ਦ ਜ਼ੋਨ ਭਟਾਲ ਕਲਾਂ ਤੋਂ ਉਮੀਦਵਾਰ ਤੇ ਬਲਾਕ ਸਮਿਤੀ ਉਮੀਦਵਾਰਾਂ ਦੇ ਹੱਕ ਵਿੱਚ ਪਿੰਡ ਭੁਟਾਲ ਖੁਰਦ, ਹਮੀਰਗੜ੍ਹ, ਡੂਡੀਆਂ ਤੇ ਬੁਸ਼ਹਿਰਾ ਵਿੱਚ ਚੋਣ ਜਲਸਿਆਂ ਨੂੰ ਸੰਬੋਧਨ ਕੀਤਾ| ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਸਬਜ਼ਬਾਗ ਦਿਖਾ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚਾਰ ਸਾਲਾਂ ਦੇ ਰਾਜ ਦੌਰਾਨ ਲੋਕਾਂ ਨੂੰ ਲੁੱਟਣ ਅਤੇ ਕੁੱਟਣ ਤੋਂ ਬਿਨਾਂ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਵੀ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਵੀ ਯਾਦ ਕਰ ਰਹੇ ਹਨ| ਇਸ ਮੌਕੇ ਸਰਕਲ ਪ੍ਰਧਾਨ ਜੁਗਰਾਜ ਸਿੰਘ ਬਾਗੜੀ, ਪ੍ਰਿਤਪਾਲ ਸਿੰਘ ਨਵਾਂ ਗਾਓਂ, ਰਣਜੀਤ ਸਿੰਘ ਲਾਂਬਾ ਸਾਬਕਾ ਸਰਪੰਚ, ਗੁਰਜੰਟ ਸਿੰਘ ਬਾਗੜੀ ਸਾਬਕਾ ਸਰਪੰਚ, ਗੁਰਸੇਵਕ ਸਿੰਘ ਨਵਾਂ ਗਾਓਂ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।
Advertisement
Advertisement
