DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Khannauri Farmers Protest: ਸਾਡੀ ਲੜਾਈ ਟਰੇਡ ਡੀਲ ਬਾਰੇ; ਕੇਂਦਰ ਨਾਲ ਮੀਟਿੰਗ ਕਰਵਾਈ ਜਾਵੇ: ਡੱਲੇਵਾਲ

Dallewal Farmers Protest: ਕਿਸਾਨ ਆਗੂਆਂ ਤੇ ਪੁਲੀਸ ਦੀ ਦੂਜੇ ਦੌਰ ਦੀ ਮੀਟਿੰਗ ਸਮਾਪਤ; ਹਰਿਆਣਾ ਦੇ ਮੁੱਖ ਮੰਤਰੀ ਨਾਲ ਮੀਟਿੰਗ ਨਾਲ ਮਸਲਾ ਨਹੀਂ ਹੋਵੇਗਾ ਹੱਲ; ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਹਰਿਆਣਾ ਦੀ ਹੱਦ ’ਤੇ ਧਰਨਾ ਦਿੰਦੇ ਹੋਏ ਕਿਸਾਨ।
Advertisement

Khannauri Farmers Protest: ਖਨੌਰੀ ਬਾਰਡਰ ’ਤੇ ਕਿਸਾਨਾਂ ਦੀ ਪੁਲੀਸ ਪ੍ਰਸ਼ਾਸਨ ਨਾਲ ਦੂਜੇ ਦੌਰ ਦੀ ਮੀਟਿੰਗ ਖ਼ਤਮ ਹੋ ਗਈ ਹੈ। ਮੀਟਿੰਗ ਹੋਣ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਿਆਣਾ ਪੁਲੀਸ ਨੇ ਪੰਜਾਬ ਹਰਿਆਣਾ ਬਾਰਡਰ ਸੀਲ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਕੇਂਦਰ ਨਾਲ ਮੀਟਿੰਗ ਕਰਵਾਉਣ ਦੀ ਮੰਗ ਕੀਤੀ ਅਤੇ ਹਰਿਆਣਾ ਮੁੱਖ ਮੰਤਰੀ ਨਾਲ ਮੀਟਿੰਗ ਕਰ ਕੇ ਕੋਈ ਵੀ ਮਸਲਾ ਹੱਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਟਰੇਡ ਡੀਲ ਨੂੰ ਲੈ ਕੇ ਹੈ ਅਤੇ ਅੱਜ ਰਾਤ ਉਹ ਖਨੌਰੀ ਬਾਰਡਰ ’ਤੇ ਹੀ ਰਹਿਣਗੇ।

Advertisement

ਦਿੱਲੀ ਵੱਲ ਤਾਜ਼ਾ ਮਾਰਚ ਦੇ ਦਿੱਤੇ ਸੱਦੇ ਤੋਂ ਬਾਅਦ ਐਤਵਾਰ ਨੂੰ ਪੰਜਾਬ-ਹਰਿਆਣਾ ਸਰਹੱਦ ’ਤੇ ਸਥਿਤੀ ਇੱਕ ਵਾਰ ਫਿਰ ਤਣਾਅਪੂਰਨ ਹੋ ਗਈ। ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਰਾਜਧਾਨੀ ਵੱਲ ਵਧਣ ਤੋਂ ਰੋਕਣ ਲਈ ਖਨੌਰੀ ਚੈੱਕਪੋਸਟ ’ਤੇ ਭਾਰੀ ਬੈਰੀਕੇਡਿੰਗ ਕਰ ਦਿੱਤੀ ਹੈ।

Advertisement

ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਮੋਰਚਾ (KMM) ਅਤੇ ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਸੈਂਕੜੇ ਕਿਸਾਨ ਹੱਦ ’ਤੇ ਇਕੱਠੇ ਹੋਏ ਪਰ ਕਿਸਾਨਾਂ ਨੂੰ ਪੰਜਾਬ ਵਾਲੇ ਪਾਸੇ ਹੀ ਰੋਕ ਲਿਆ ਗਿਆ ਹੈ। ਹਰਿਆਣਾ ਵਿਚ ਦਾਖਲ ਹੋਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬਹੁ-ਪਰਤੀ ਬੈਰੀਕੇਡ, ਕੰਕਰੀਟ ਦੇ ਬਲਾਕ, ਜ਼ੰਜੀਰਾਂ ਨਾਲ ਬੰਨ੍ਹੇ ਲੋਹੇ ਦੇ ਪਿੰਜਰੇ ਲਾਏ ਅਤੇ ਦੰਗਾ ਵਿਰੋਧੀ ਪੁਲੀਸ ਟੁਕੜੀਆਂ ਤਾਇਨਾਤ ਕੀਤੀਆਂ।

ਪ੍ਰਦਰਸ਼ਨਕਾਰੀ ਕਿਸਾਨ ਜਥੇਬੰਦੀਆਂ ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਉਹ ਪ੍ਰਸਤਾਵਿਤ ਮੁਕਤ ਵਪਾਰ ਸਮਝੌਤਿਆਂ (FTAs) ਦਾ ਵਿਰੋਧ ਕਰ ਰਹੇ ਹਨ ਅਤੇ ਗ੍ਰਿਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਦੀ ਤੁਰੰਤ ਰਿਹਾਈ ਦੀ ਮੰਗ ਕਰ ਰਹੇ ਹਨ।

ਗੌਰਤਲਬ ਹੈ ਕਿ ਹਾਲ ਹੀ ਵਿੱਚ ਮੱਧ ਪ੍ਰਦੇਸ਼ ਵਿੱਚ ਵੀ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲਿਆ ਸੀ, ਜਿੱਥੇ ਮੂੰਗੀ ਦੀ ਖਰੀਦ ਐੱਮ.ਐੱਸ.ਪੀ. ’ਤੇ ਕਰਨ ਅਤੇ ਖਾਦ ਲਈ ਈ-ਟੋਕਨ ਪ੍ਰਣਾਲੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਮੋਹਨ ਯਾਦਵ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਭੋਪਾਲ ਵੱਲ ਕੂਚ ਕੀਤਾ ਸੀ। ਉੱਥੇ 28 ਜੁਲਾਈ ਨੂੰ ਨਰਮਦਾਪੁਰਮ ਤੋਂ ਭੋਪਾਲ ਵੱਲ ਮਾਰਚ ਸ਼ੁਰੂ ਕਰਨ ਵਾਲੇ ਕਿਸਾਨਾਂ ਨੂੰ ਪੁਲੀਸ ਨੇ CSIR-AMPRI ਇੰਸਟੀਚਿਊਟ ਨੇੜੇ ਰੋਕ ਦਿੱਤਾ ਸੀ। ਇਸ ਤੋਂ ਬਾਅਦ ਕਿਸਾਨਾਂ ਨੇ ਭੋਪਾਲ-ਨਰਮਦਾਪੁਰਮ ਹਾਈਵੇਅ ’ਤੇ ਧਰਨਾ ਦਿੱਤਾ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਅਤੇ ਚੌਕਸੀ ਵਜੋਂ ਕੁਝ ਸਕੂਲਾਂ ਵਿੱਚ ਛੁੱਟੀ ਵੀ ਕਰਨੀ ਪਈ ਸੀ।

ਜ਼ਿਕਰਯੋਗ ਹੈ ਕਿ ਖਨੌਰੀ ਬਾਰਡਰ ਪੰਜਾਬ ਅਤੇ ਹਰਿਆਣਾ ਨੂੰ ਜੋੜਨ ਵਾਲਾ ਇੱਕ ਅਹਿਮ ਰੂਟ ਹੈ, ਜਿਸ ਕਾਰਨ ਇੱਥੇ ਲਗਾਈਆਂ ਗਈਆਂ ਪਾਬੰਦੀਆਂ ਦਾ ਅਸਰ ਦੋਵਾਂ ਰਾਜਾਂ ਵਿਚਾਲੇ ਆਵਾਜਾਈ ’ਤੇ ਪੈਣਾ ਲਾਜ਼ਮੀ ਹੈ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਚੌਕਸ ਰਹਿਣ ਅਤੇ ਬਦਲਵੇਂ ਰੂਟ ਵਰਤਣ ਦੀ ਸਲਾਹ ਦਿੱਤੀ ਹੈ। ਦੂਜੇ ਪਾਸੇ ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ।

Advertisement
×