ਕਿੱਕ ਬਾਕਸਿੰਗ: ਰੌਬਿਨ ਮਾਡਲ ਸਕੂਲ ਦੇ ਬੱਚੇ ਛਾਏ
ਇੱਥੇ 69ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ 2025-26 ਵਿੱਚ ਰੌਬਿਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਧੂਰੀ ਨੇ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ 19 ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ’ਤੇ ਡਾਇਰੈਕਟਰ ਮੈਡਮ ਸ੍ਰੀਮਤੀ ਮਧੂ...
Advertisement
ਇੱਥੇ 69ਵੀਆਂ ਜ਼ੋਨ ਪੱਧਰੀ ਸਕੂਲ ਖੇਡਾਂ 2025-26 ਵਿੱਚ ਰੌਬਿਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਧੂਰੀ ਨੇ ਕਿੱਕ ਬਾਕਸਿੰਗ ਮੁਕਾਬਲਿਆਂ ਵਿੱਚ 19 ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਪਹੁੰਚਣ ’ਤੇ ਡਾਇਰੈਕਟਰ ਮੈਡਮ ਸ੍ਰੀਮਤੀ ਮਧੂ ਸ਼ਰਮਾ ਨੇ ਵਧਾਈ ਦਿੱਤੀ। ਉਨ੍ਹਾਂ ਦੱਸਿਆ ਖੇਡਾਂ ਅਤੇ ਪੜ੍ਹਾਈ ਵਿੱਚ ਮਿਹਨਤ ਕਰਨ ਨਾਲ ਸਫਲਤਾ ਜ਼ਰੂਰ ਮਿਲਦੀ ਹੈ। ਇਸ ਸਮੇਂ ਪਿੰਸੀਪਲ ਸੁਖਵਿੰਦਰ ਸਿੰਘ, ਗੁਰਦੀਪ ਕੌਸ਼ਲ, ਪੁਨੀਤ ਕੌਸ਼ਲ ਅਤੇ ਡੀਪੀ ਅਧਿਆਪਕ ਰਾਜਵੀਰ ਸਿੰਘ ਅਤੇ ਹਰਮਨਪ੍ਰੀਤ ਸਿੰਘ ਹਾਜ਼ਰ ਸਨ।
Advertisement
Advertisement
×