DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Sangrur ਵਿੱਚ ਭੱਠਾ ਮਜ਼ਦੂਰਾਂ ਵਲੋਂ ਰੇਟਾਂ ਵਿਚ ਵਾਧੇ ਲਈ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਮਾਰਚ

ਰੇਟਾਂ ਚ ਵਾਧਾ ਨਾ ਹੋਇਆ ਤਾਂ 18 ਮਈ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲੱਗੇਗਾ: Tarsem Jodhan

  • fb
  • twitter
  • whatsapp
  • whatsapp
Advertisement

ਭਾਈ ਲਾਲੋ ਲੋਕ ਮੰਚ ਪੰਜਾਬ ਨਾਲ਼ ਸਬੰਧਤ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਭੱਠਾ ਮਜ਼ਦੂਰਾਂ ਵਲੋਂ ਡੀ.ਸੀ.ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ ਅਤੇ ਰੈਲੀ ਉਪਰੰਤ ਰੋਸ ਮੁਜ਼ਾਹਰਾ ਕੀਤਾ ਗਿਆ। ਭੱਠਾ ਮਜ਼ਦੂਰ ਆਪਣੇ ਲੇਬਰ ਰੇਟਾਂ ਵਿਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕਰ ਰਹੇ ਸਨ। ਯੂਨੀਅਨ ਵਲੋਂ ਚਿਤਾਵਨੀ ਦਿੱਤੀ ਗਈ ਕਿ ਜੇਕਰ ਨੋਟੀਫਿਕੇਸ਼ਨ ਜਾਰੀ ਨਾ ਹੋਇਆ ਤਾਂ 18 ਮਈ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

ਯੂਨੀਅਨ ਦੀ ਅਗਵਾਈ ਹੇਠ ਸੈਂਕੜੇ ਭੱਠਾ ਮਜ਼ਦੂਰ ਸਥਾਨਕ ਬਨਾਸਰ ਬਾਗ ਵਿਖੇ ਇਕੱਠੇ ਜਿਥੇ ਰੋਸ ਰੈਲੀ ਕੀਤੀ ਗਈ। ਰੈਲੀ ਉਪਰੰਤ ਸ਼ਹਿਰ ਦੇ ਬਜ਼ਾਰਾਂ ਵਿਚੋਂ ਹੁੰਦਿਆਂ ਡੀ.ਸੀ.ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਅਤੇ ਕਾਮਰੇਡ ਕਰਨ ਸਿੰਘ ਰਾਣਾ ਨਵਾਂ ਸ਼ਹਿਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 2012 ਵਿੱਚ ਮਜ਼ਦੂਰਾਂ ਦੀਆਂ ਉਜਰਤਾਂ ਦੀ ਦੁਹਰਾਈ ਹੋਈ ਸੀ ਅਤੇ ਇਹ ਹਰ 5 ਸਾਲ ਬਾਅਦ ਹੋਣੀ ਚਾਹੀਦੀ ਸੀ ਪਰ 2012 ਤੋਂ ਬਾਅਦ ਕਿਸੇ ਵੀ ਸਰਕਾਰ ਨੇ ਨਹੀਂ ਕੀਤਾ। ਹੁਣ ਪੰਜਾਬ ਸਰਕਾਰ ਨੇ 1 ਮਈ ਮਜ਼ਦੂਰ ਦਿਵਸ ਵਾਲੇ ਦਿਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ 15 ਫੀਸਦੀ ਨਿਗੂਣੇ ਵਾਧੇ ਦਾ ਐਲਾਨ ਤਾਂ ਕੀਤਾ ਪਰੰਤੂ ਭੱਠਾ ਮਜ਼ਦੂਰਾਂ ਦੇ ਰੇਟਾਂ ਦਾ ਹਾਲੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਹਰ 6 ਮਹੀਨੇ ਬਾਅਦ ਮਹਿਗਾਈ ਦੇ ਹਿਸਾਬ ਨਾਲ ਘੱਟੋ ਘੱਟ ਉਜ਼ਰਤਾਂ ਵਿੱਚ ਵਾਧਾ ਕੀਤਾ ਜਾਂਦਾ ਹੈ। ਭੱਠਾ ਮਜ਼ਦੂਰਾਂ ਦਾ ਸੀਜ਼ਨ ਖ਼ਤਮ ਹੋਣ ਦੇ ਕਿਨਾਰੇ ਹੈ, ਭੱਠੇ ਬੰਦ ਹੋ ਰਹੇ ਹਨ ਪਰ ਨੋਟੀਫਿਕੇਸ਼ਨ ਜਾਰੀ ਨਾ ਹੋਣ ਕਰਕੇ ਭੱਠਾ ਮਜ਼ਦੂਰਾਂ ਦਾ ਹਰ ਰੋਜ਼ ਲੱਖਾਂ ਰੁਪਏ ਦਾ ਨੁਕਸਾਨ ਹੁੰਦਾ ਹੈ।

Advertisement

ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਭੱਠਾ ਮਜ਼ਦੂਰਾਂ ਦੇ ਰੇਟਾਂ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਸਾਰੇ ਪੰਜਾਬ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਐਮਐਲਏ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਐਸਡੀਐਮ ਸੰਗਰੂਰ ਵਲੋਂ ਮਸਲਾ ਹੱਲ ਕਰਾਉਣ ਦਾ ਭਰੋਸਾ ਦਿੱਤਾ ਗਿਆ ਜਿਸ ਮਗਰੋਂ ਪ੍ਰਦਰਸ਼ਨ ਖਤਮ ਹੋਇਆ। ਆਗੂਆਂ ਨੇ ਕਿਹਾ ਕਿ ਜੇਕਰ ਦੋ ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ 18 ਮਈ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

Advertisement

ਇਸ ਮੌਕੇ ਯੂਨੀਅਨ ਦੇ ਸੂਬਾਈ ਆਗੂ ਚਰਨਜੀਤ ਸਿੰਘ ਹਿਮਾਂਯੂੰਪੁਰਾ, ਪ੍ਰਕਾਸ਼ ਸਿੰਘ ਹਿੱਸੋਵਾਲ, ਸ਼ਿੰਦਰ ਸਿੰਘ ਜਵੱਦੀ, ਰਣਜੀਤ ਸਿੰਘ ਸਾਇਆ, ਨਿਰਮਲ ਸਿੰਘ ਨਿੰਮਾ ਡੱਲਾ, ਸਤਨਾਮ ਸਿੰਘ ਰਾਏਕੋਟ, ਪਰਮਿੰਦਰ ਕੁਮਾਰ ਅਤੇ ਕੁਲਵੰਤ ਸਿੰਘ ਹਿਮਾਂਯੂੰਪੁਰਾ ਨੇ ਵੀ ਸੰਬੋਧਨ ਕੀਤਾ।

Advertisement
×