DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭੱਠਾ ਮਜ਼ਦੂਰਾਂ ਵਲੋਂ ਡੀ ਸੀ ਦਫ਼ਤਰ ਅੱਗੇ ਮੁ਼ਜ਼ਾਹਰਾ

ਰੈਲੀ ਮਗਰੋਂ ਬਾਜ਼ਾਰਾਂ ’ਚ ਰੋਸ ਮਾਰਚ; ਰੇਟਾਂ ’ਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ; ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕੇ ਮੋਰਚੇ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਭੱਠਾ ਮਜ਼ਦੂਰਾਂ ਦੇ ਧਰਨੇ ਨੂੰ ਸੰਬੋਧਨ ਕਰਦੇ ਸਾਬਕਾ ਵਿਧਾਇਕ ਤਰਸੇਮ ਜੋਧਾਂ।
Advertisement

ਭਾਈ ਲਾਲੋ ਲੋਕ ਮੰਚ ਪੰਜਾਬ ਨਾਲ ਸਬੰਧਤ ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਸੈਕੜੇ ਭੱਠਾ ਮਜ਼ਦੂਰਾਂ ਨੇ ਡੀ ਸੀ ਦਫਤਰ ਤੱਕ ਰੋਸ ਮਾਰਚ ਕਰ ਕੇ ਧਰਨਾ ਦਿੱਤਾ ਅਤੇ ਲੇਬਰ ਰੇਟਾਂ ਵਿਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਮੰਗ ਕੀਤੀ। ਇਸ ਪਹਿਲਾਂ ਯੂਨੀਅਨ ਆਗੂ ਰਣਜੀਤ ਸਿੰਘ ਸਾਇਆਂ, ਗੁਰਪ੍ਰੀਤ ਸਿੰਘ ਤੋਲਾਵਾਲ, ਸਰਦਾਰ ਅਲੀ ਕੰਗਣਵਾਲ ਅਤੇ ਹਰਜਿੰਦਰ ਸਿੰਘ ਕਾਲਾ ਦੀ ਅਗਵਾਈ ਹੇਠ ਸੈਂਕੜੇ ਭੱਠਾ ਮਜ਼ਦੂਰਾਂ ਨੇ ਸਥਾਨਕ ਬਨਾਸਰ ਬਾਗ ਵਿਖੇ ਰੋਸ ਰੈਲੀ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਤੇ ਕਾਮਰੇਡ ਕਰਨ ਸਿੰਘ ਰਾਣਾ ਨਵਾਂ ਸ਼ਹਿਰ ਨੇ ਕਿਹਾ ਕਿ ਸੰਨ 2012 ਤੋਂ ਬਾਅਦ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ ਦੁਹਰਾਈ ਨਹੀਂ ਕੀਤੀ ਗਈ। ਹੁਣ ਪੰਜਾਬ ਸਰਕਾਰ ਨੇ 1 ਮਈ ਮਜ਼ਦੂਰ ਦਿਵਸ ਵਾਲੇ ਦਿਨ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਮਜ਼ਦੂਰਾਂ ਦੀਆਂ ਉਜ਼ਰਤਾਂ ਵਿਚ 15 ਫੀਸਦੀ ਨਿਗੂਣੇ ਵਾਧੇ ਦਾ ਐਲਾਨ ਤਾਂ ਕੀਤਾ ਗਿਆ ਪਰ ਭੱਠਾ ਮਜ਼ਦੂਰਾਂ ਦੇ ਰੇਟਾਂ ਦਾ ਹਲੇ ਤੱਕ ਕੋਈ ਵੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਭੱਠਾ ਮਜ਼ਦੂਰਾਂ ਦੇ ਰੇਟਾਂ ਵਿੱਚ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਸਾਰੇ ਪੰਜਾਬ ਵਿੱਚ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਅਤੇ ਪਿੰਡਾਂ ਵਿੱਚ ਮੰਤਰੀਆਂ ਅਤੇ ਵਿਧਾਇਕਾਂ ਦਾ ਵਿਰੋਧ ਕੀਤਾ ਜਾਵੇਗਾ। ਇਸ ਦੌਰਾਨ ਐੱਸ ਡੀ ਐੱਮ ਸੰਗਰੂਰ ਵਲੋਂ ਮਸਲਾ ਹੱਲ ਕਰਾਉਣ ਦਾ ਭਰੋਸਾ ਦਿੱਤਾ ਗਿਆ ਜਿਸ ਮਗਰੋਂ ਪ੍ਰਦਰਸ਼ਨ ਖਤਮ ਹੋਇਆ। ਆਗੂਆਂ ਨੇ ਕਿਹਾ ਕਿ ਜੇਕਰ ਦੋ ਦਿਨਾਂ ਦੇ ਅੰਦਰ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ 18 ਮਈ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਲਗਾਇਆ ਜਾਵੇਗਾ।

Advertisement
Advertisement
×