DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Sangrur: ਭੱਠਾ ਮਜ਼ਦੂਰਾਂ ਵੱਲੋਂ ਡੀ ਸੀ ਕੰਪਲੈਕਸ ਦੇ ਗੇਟ ਦਾ ਘਿਰਾਓ

ਪੱਕੇ ਮੋਰਚੇ ’ਤੇ ਕਈ ਦਿਨਾਂ ਤੋਂ ਡਟੇ ਨੇ ਮਜ਼ਦੂਰ

  • fb
  • twitter
  • whatsapp
  • whatsapp
featured-img featured-img
ਭੱਠਾ ਮਜ਼ਦੂਰਾਂ ਵੱਲੋਂ ਡੀ ਸੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਕੇ ਕੀਤਾ ਘਿਰਾਓ।
Advertisement
ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਪੱਕੇ ਮੋਰਚੇ ’ਤੇ ਡਟੇ ਭੱਠਾ ਮਜ਼ਦੂਰਾਂ ਵੱਲੋਂ ਆਪਣੇ ਟਰੈਕਟਰ-ਟਰਾਲੀਆਂ ਖੜ੍ਹੀਆਂ ਕਰ ਕੇ ਡੀ ਸੀ ਕੰਪਲੈਕਸ ਦੇ ਮੁੱਖ ਗੇਟ ਦਾ ਘਿਰਾਓ ਕੀਤਾ ਗਿਆ ਹੈ ਜਿਸ ਕਾਰਨ ਮੁੱਖ ਗੇਟ ਤੋਂ ਕਿਸੇ ਵੀ ਅਧਿਕਾਰੀ ਦੀ ਗੱਡੀ ਅੰਦਰ ਦਾਖਲ ਨਹੀਂ ਹੋ ਸਕੀ। ਡਿਪਟੀ ਕਮਿਸ਼ਨਰ ਸਮੇਤ ਸਮੂਹ ਪ੍ਰਸ਼ਾਸਨਿਕ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਟਾਫ਼ ਦੇ ਵਾਹਨ ਪਿਛਲੇ ਗੇਟ ਰਾਹੀਂ ਕੰਪਲੈਕਸ ਅੰਦਰ ਦਾਖ਼ਲ ਹੋ ਰਹੇ ਹਨ। ਮੁੱਖ ਗੇਟ ਦੇ ਨਾਲ ਸਿਰਫ਼ ਛੋਟਾ ਗੇਟ ਪੈਦਲ ਜਾਣ ਵਾਲਿਆਂ ਲਈ ਹੀ ਖੁੱਲ੍ਹਾ ਹੈ।

ਪਿਛਲੇ ਕਰੀਬ ਤਿੰਨ ਹਫ਼ਤਿਆਂ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਪੱਕੇ ਮੋਰਚੇ ਦੌਰਾਨ ਕਿਸਾਨ ਮਜ਼ਦੂਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਕੁਲਦੀਪ ਸਿੰਘ ਨੀਟੂ ਨੇ ਕਿਹਾ ਕਿ ਭੱਠਾ ਮਜ਼ਦੂਰ ਲੰਬੇ ਸਮੇਂ ਤੋਂ ਆਪਣੀ ਕਾਨੂੰਨੀ ਉਜਰਤ ਅਤੇ ਹੋਰ ਕਿਰਤ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਿਰਤ ਵਿਭਾਗ ਵੱਲੋਂ ਭੱਠਾ ਮਾਲਕਾਂ ਨਾਲ ਕਥਿਤ ਮਿਲੀਭੁਗਤ ਕਰਕੇ ਮਾਮਲੇ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਨਾ ਤਾਂ ਕਾਨੂੰਨੀ ਰੇਟ ਲਾਗੂ ਕੀਤੇ ਗਏ ਹਨ ਅਤੇ ਨਾ ਹੀ ਮਜ਼ਦੂਰਾਂ ਦੀਆਂ ਹੋਰ ਜਾਇਜ਼ ਮੰਗਾਂ ਦਾ ਹੱਲ ਕੀਤਾ ਗਿਆ। ਆਗੂਆਂ ਨੇ ਦੋਸ਼ ਲਾਇਆ ਕਿ ਭੱਠਾ ਮਾਲਕ ਕਿਰਤ ਵਿਭਾਗ ਵੱਲੋਂ ਨਿਰਧਾਰਤ ਰੇਟ ਲਿਸਟ ਤੋਂ ਘੱਟ ਉਜਰਤ ਦੇ ਕੇ ਕੋਡ ਆਨ ਵੇਜਜ਼, 2019 ਦੀ ਖੁੱਲ੍ਹੇਆਮ ਉਲੰਘਣਾ ਕਰ ਰਹੇ ਹਨ, ਭੱਠਿਆਂ ’ਤੇ ਮਜ਼ਦੂਰਾਂ ਨੂੰ ਪੀਣ ਵਾਲਾ ਸਾਫ਼ ਪਾਣੀ, ਪਖਾਨੇ ਅਤੇ ਬੁਨਿਆਦੀ ਸਹੂਲਤਾਂ ਵੀ ਉਪਲਬਧ ਨਹੀਂ ਕਰਵਾਈਆਂ ਜਾ ਰਹੀਆਂ। ਕਿਰਤ ਵਿਭਾਗ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਵਾਏ, ਪਰ ਵਿਭਾਗ ਦੀ ਚੁੱਪੀ ਕਾਰਨ ਮਜ਼ਦੂਰਾਂ ਦਾ ਸ਼ੋਸ਼ਣ ਲਗਾਤਾਰ ਜਾਰੀ ਹੈ। ਆਗੂਆਂ ਨੇ ਕਿਹਾ ਕਿ ਮਜ਼ਦੂਰ ਸਿਰਫ਼ ਆਪਣੀ ਕਾਨੂੰਨੀ ਉਜਰਤ ਦਾ ਇੰਡਸਟਰੀਅਲ ਰਿਲੇਸ਼ਨਜ਼ ਕੋਡ, 2020 ਅਨੁਸਾਰ ਲਿਖਤੀ ਇਕਰਾਰਨਾਮਾ ਚਾਹੁੰਦੇ ਹਨ ਪਰੰਤੂ ਪ੍ਰਸ਼ਾਸਨ ਵੱਲੋਂ ਹਾਲੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ।

Advertisement

Advertisement

Advertisement
×