ਸ਼ਹੀਦੀ ਦਿਹਾੜੇ ਸਬੰਧੀ ਕੀਰਤਨ ਸਮਾਗਮ
ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਸਿਲਸਿਲੇ ਵਿੱਚ ਪਿੰਡ ਘਨੌੜ ਜੱਟਾਂ ਅਤੇ ਪਿੰਡ ਬੁਗਰਾਂ ਵਿਖੇ ਕੀਰਤਨ ਦਰਬਾਰ ਕਰਵਾਏ ਗਏ। ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਅਤੇ ਸਿੱਖ ਧਰਮ ਦੇ...
Advertisement
ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਸਿਲਸਿਲੇ ਵਿੱਚ ਪਿੰਡ ਘਨੌੜ ਜੱਟਾਂ ਅਤੇ ਪਿੰਡ ਬੁਗਰਾਂ ਵਿਖੇ ਕੀਰਤਨ ਦਰਬਾਰ ਕਰਵਾਏ ਗਏ। ਇਹ ਸਮਾਗਮ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਅਤੇ ਸਿੱਖ ਧਰਮ ਦੇ ਸਰਵਉੱਚ ਆਦਰਸ਼ਾਂ ਦੀ ਯਾਦ ਵਿੱਚ ਕਰਾਏ ਜਾ ਰਹੇ ਹਨ। ਇਸ ਮੌਕੇ ਗੁਰਮਤਿ ਕੀਰਤਨ ਰਾਹੀਂ ਰਾਗੀ ਜਥਿਆਂ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਅਤੇ ਸੰਗਤ ਨੂੰ ਗੁਰੂ ਦੇ ਉਪਦੇਸ਼ਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਦੋਵੇਂ ਪਿੰਡਾਂ ਦੇ ਗੁਰਦੁਆਰਾ ਸਾਹਿਬਾਂ ਵਿਖੇ ਹੋਏ ਇਹਨਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ।
Advertisement
Advertisement
