ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ
ਸਰਬ ਸਾਂਝੀ ਸੇਵਾ ਸੁਸਾਇਟੀ ਵੱਲੋਂ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਗੁਰਦੁਆਰਾ ਸਾਹਿਬ ਸੰਤਪੁਰਾ ਵਿੱਚ ਪ੍ਰਬੰਧਕ ਕਮੇਟੀ ਅਤੇ ਸਹਾਰਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਕਰਵਾਇਆ ਗਿਆ। ਕੀਰਤਨ ਦਰਬਾਰ ਦੀ ਆਰੰਭਤਾ ਹਜ਼ੂਰੀ ਰਾਗੀ ਭਾਈ ਪ੍ਰਭਜੋਤ ਸਿੰਘ ਖਾਲਸਾ ਵਲੋਂ ਕੀਤੀ ਗਈ। ਬੀਬੀ ਗੁਰਲੀਨ ਕੌਰ ਕੀਰਤਨੀ ਜਥਾ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਸੁਸਾਇਟੀ ਅਤੇ ਡਾ. ਸੁਮਿੰਦਰ ਸਿੰਘ ਨੇ ਰਸਭਿੰਨਾ ਕੀਰਤਨ ਕੀਤਾ। ਉਪਰੰਤ ਭਾਈ ਗੋਬਿੰਦ ਸਿੰਘ ਕਥਾਵਾਚਕ ਗੁਰਸਾਗਰ ਮਸਤੂਆਣਾ ਸਾਹਿਬ ਵਾਲਿਆਂ ਨੇ ਗੁਰੂ ਸਾਹਿਬ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਹਜ਼ੂਰੀ ਰਾਗੀ ਭਾਈ ਕਮਲਜੀਤ ਸਿੰਘ ਸੱਚਖੰਡ ਹਰਿਮੰਦਰ ਸਾਹਿਬ ਦੇ ਜਥੇ ਨੇ ਸ਼ਬਦ ਗਾਇਨ ਕਰਦਿਆਂ ਸੰਗਤ ਨੂੰ ਨਿਹਾਲ ਕੀਤਾ। ਸੁਸਾਇਟੀ ਸਰਪ੍ਰਸਤ ਸਰਬਜੀਤ ਸਿੰਘ ਰੇਖੀ, ਮਨਪ੍ਰੀਤ ਸਿੰਘ ਗੋਲਡੀ, ਵਰਿੰਦਰਜੀਤ ਸਿੰਘ ਬਜਾਜ, ਸੁਰਿੰਦਰ ਪਾਲ ਸਿੰਘ ਸਿਦਕੀ , ਗੁਰਮੀਤ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਜਤਿੰਦਰ ਪਾਲ ਸਿੰਘ ਹੈਪੀ, ਗੁਰਮੀਤ ਸਿੰਘ ਖਜ਼ਾਨਚੀ ਵਲੋਂ ਨਿਭਾਈਆਂ ਸੇਵਾਵਾਂ ਸਦਕਾ ਸੰਗਤ ਨੇ ਕੀਰਤਨ ਦਰਬਾਰ ਦਾ ਆਨੰਦ ਮਾਣਿਆ। ਗੁਰਮੀਤ ਸਿੰਘ ਸਾਹਨੀ ਨੇ ਸਟੇਜ ਦਾ ਸੰਚਾਲਨ ਬਾਖੂਬੀ ਕੀਤਾ। ਜਥਿਆਂ ਅਤੇ ਸਹਿਯੋਗੀਆਂ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ’ਚ ਗੁਰਮੀਤ ਸਿੰਘ, ਲਖਵੀਰ ਸਿੰਘ ਲੱਖਾ, ਭਾਈ ਮਨਦੀਪ ਸਿੰਘ ਮੁਰੀਦ, ਹਰਪ੍ਰੀਤ ਸਿੰਘ ਪ੍ਰੀਤ, ਮਨਪ੍ਰੀਤ ਸਿੰਘ ਸੇਠੀ, ਰਾਜਬੀਰ ਸਿੰਘ, ਭਾਈ ਮਨਦੀਪ ਸਿੰਘ, ਗੁਰਿੰਦਰ ਸਿੰਘ ਗੁਜਰਾਲ, ਦਲਵੀਰ ਸਿੰਘ ਬਾਬਾ, ਨਰਿੰਦਰ ਸਿੰਘ ਬੱਬੂ , ਰਣਜੀਤ ਸਿੰਘ ਬੱਬੀ, ਸੁਭਾਸ਼ ਕੁਮਾਰ ਤੇ ਰੇਖਾ ਕਾਲੜਾ ਆਦਿ ਨੇ ਧਾਰਮਿਕ ਸਖ਼ਸ਼ੀਅਤਾਂ ਅਤੇ ਰਾਗੀ ਜਥਿਆਂ ਦਾ ਸਨਮਾਨ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।