ਸੰਗਰੂਰ: ਇੱਥੋਂ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਨਾਨਕਿਆਣਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵੱਲੋਂ ਕੀਰਤਨ ਦਰਬਾਰ ਲਗਾਇਆ ਗਿਆ। ਸੰਸਥਾ ਦੇ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ, ਰਾਜਿੰਦਰਪਾਲ ਸਿੰਘ ਸਕੱਤਰ ਅਤੇ ਹਰਵਿੰਦਰ ਸਿੰਘ ਬਿੱਟੂ ਦੀ ਦੇਖ ਰੇਖ ਹੇਠ ਲੱਗੇ ਇਸ ਕੀਰਤਨ ਦਰਬਾਰ ਵਿੱਚ ਸੁਰਿੰਦਰ ਪਾਲ ਸਿੰਘ ਸਿਦਕੀ, ਚਰਨਜੀਤ ਪਾਲ ਸਿੰਘ, ਗੁਰਿੰਦਰ ਸਿੰਘ ਗੁਜ਼ਰਾਲ, ਪ੍ਰਭਲੀਨ ਸਿੰਘ, ਗੁਰਕੰਵਲ ਸਿੰਘ, ਗੁਰਮੀਤ ਸਿੰਘ, ਗੁਰਿੰਦਰਵੀਰ ਸਿੰਘ, ਜਸਪਿੰਦਰ ਸਿੰਘ ਦੇ ਜਥਿਆਂ ਨੇ ਕੀਰਤਨ ਕੀਤਾ। ਬੁਲਾਰਿਆਂ ਨੇ ਇਸ ਮੌਕੇ ਹਾਜ਼ਰੀਨ ਸੰਗਤਾਂ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ਵਿੱਚ ਅਕਾਲ ਅਕੈਡਮੀ ਬੇਨੜਾ ਦੇ ਵਿਦਿਆਰਥੀ ਹਰਮਨਪ੍ਰੀਤ ਕੌਰ ਦੇ ਜਥੇ ਨੇ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਜਦੋਂ ਕਿ ਪ੍ਰਸਿੱਧ ਕਥਾਵਾਚਕ ਭਾਈ ਮਨਦੀਪ ਸਿੰਘ ਮੁਰੀਦ ਨੇ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ। -ਖੇਤਰੀ ਪ੍ਰਤੀਨਿਧ