ਮਾਲੇਰਕੋਟਲਾ: ਕੇਂਦਰ ਸਰਕਾਰ ਲਿਆਂਦੇ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਣ ਲਈ ਅੱਜ ਪਿੰਡ ਤੱਖਰ ਕਲਾਂ ਤੋਂ ਕਿਸਾਨਾਂ ਦਾ 14ਵਾਂ ਜੱਥਾ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਹੇਠ ਰਵਾਨਾ ਹੋਇਆ। ਦੁਆਰਾ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਧਰਨਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿੰਡ ਤੱਖਰ ਕਲਾਂ ਬਲਾਕ ਮਲੇਰਕੋਟਲਾ ਤੋਂ 14ਵਾਂ ਜੱਥਾ ਦਿੱਲੀ ਵਿਖੇ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋਇਆ। ਕਿਸਾਨ ਆਗੂਆਂ ਕਿਹਾ ਕਿ ਦਿੱਲੀ ਕਿਸਾਨ ਮੋਰਚੇ ‘ਚ ਭੀੜ ਨਹੀਂ ਸਗੋਂ ਅੰਨਦਾਤਾ ਹੈ ਜੋ ਖੇਤੀ ਕਾਨੂੰਨਾਂ ਵਿਰੁੱਧ ਅਮਨਪੂਰਵਕ ਸੰਘਰਸ਼ ਕਰ ਰਿਹਾ ਹੈ। ਆਗੂਆਂ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
-ਪੱਤਰ ਪ੍ਰੇਰਕ