ਕਿਸਾਨ ਯੂਨੀਅਨ ਵੱਲੋਂ ਪੁਲੀਸ ਚੌਕੀ ਅੱਗੇ ਧਰਨਾ

ਪੁਲੀਸ ਨੂੰ ਆੜ੍ਹਤੀ ਖਿਲਾਫ ਪਰਚਾ ਦਰਜ ਕਰਨ ਲਈ 5 ਦਿਨ ਦਾ ਅਲਟੀਮੇਟਮ ਦਿੱਤਾ

ਕਿਸਾਨ ਯੂਨੀਅਨ ਵੱਲੋਂ ਪੁਲੀਸ ਚੌਕੀ ਅੱਗੇ ਧਰਨਾ

ਭਵਾਨੀਗੜ੍ਹ ਨੇੜੇ ਪੁਲੀਸ ਚੌਕੀ ਕਾਲਾਝਾੜ ਅੱਗੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ।

ਮੇਜਰ ਸਿੰਘ ਮੱਟਰਾਂ

ਭਵਾਨੀਗੜ, 22 ਮਈ

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਇੱਥੋਂ ਨੇੜਲੀ ਪੁਲੀਸ ਚੌਕੀ ਕਾਲਾਝਾੜ ਅੱਗੇ ਆੜ੍ਹਤੀਆ ਰੌਸ਼ਨ ਲਾਲ, ਕਾਕਾ ਰਾਮ ਉਨ੍ਹਾਂ ਦੇ ਪੁੱਤਰ ਨੋਨੀ ਰਾਮ ਉਪਰ ਕਿਸਾਨ ਨਾਲ ਕਥਿੱਤ ਧੋਖਾਧੜੀ ਤੇ ਕਿਸਾਨ ਆਗੁੂਆਂ ਉਪਰ ਹਮਲਾ ਕਰਨ ਦੇ ਦੋਸ਼ ਤਹਿਤ ਪਰਚਾ ਕਰਨ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਧਰਨਾ ਦਿੱਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਆੜ੍ਹਤੀਏ ਵੱਲੋਂ ਕਾਲਾਝਾੜ ਪਿੰਡ ਦੇ ਕਿਸਾਨ ਸਤਨਾਮ ਸਿੰਘ ਨਾਲ ਲੱਖਾਂ ਦੀ ਠੱਗੀ ਮਾਰੀ ਗਈ ਅਤੇ ਕਣਕ ਦੇ ਵੇਚੇ 440 ਗੱਟੇ ਹਿਸਾਬ ਕਿਤਾਬ ਵਿੱਚੋਂ ਗਾਇਬ ਕਰ ਦਿੱਤੇ। 15 ਮਈ ਨੂੰ ਪਿੰਡ ਕਾਲਾਝਾੜ ਵਿੱਚ ਆੜ੍ਹਤੀਆਂ ਨਾਲ ਰੱਖੀ ਮੀਟਿੰਗ ਦੌਰਾਨ ਕਿਸਾਨ ਨੇ 13 ਸਾਲ ਦਾ ਹਿਸਾਬ ਮੰਗਿਆ ਪਰ ਆੜ੍ਹਤੀਏ ਨੇ ਸ਼ਰਾਰਤੀ ਅਨਸਰਾਂ ਰਾਹੀਂ ਜਥੇਬੰਦੀ ਦੇ ਆਗੂਆਂ ’ਤੇ ਹਮਲਾ ਕਰਵਾਇਆ। ਇਸ ਮੌਕੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁੂਟਾਲ, ਸੂਬਾ ਆਗੂ ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ, ਦਰਬਾਰਾ ਸਿੰਘ ਛਾਜਲਾ ਅਤੇ ਵੱਡੀ ਗਿਣਤੀ ਵਿੱਚ ਔਰਤਾਂ ਸਮੇਤ ਜ਼ਿਲ੍ਹਾ ਭਰ ਦੇ ਕਿਸਾਨ ਹਾਜ਼ਰ ਸਨ। ਦੂਜੇ ਪਾਸੇ ਆੜ੍ਹਤੀਏ ਦੇ ਹੱਕ ਵਿੱਚ ਅਨਾਜ ਮੰਡੀ ਕਾਲਾਝਾੜ ਵਿੱਚ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਗੁਰਨੈਬ ਸਿੰਘ ਰਾਮਪੁਰਾ, ਗੁਰਦੀਪ ਸਿੰਘ ਕਾਲਾਝਾੜ, ਨੂਰਪੁਰਾ ,ਹਰਦੇਵ ਸਿੰਘ ਕਾਲਾਝਾੜ, ਵਰਿੰਦਰ ਸਿੰਘ, ਬਲਵਿੰਦਰ ਸਿੰਘ ਨੇ ਕਿਸਾਨ ਯੂਨੀਅਨ ਉਗਰਾਹਾਂ ਧੜੇ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਹ ਮਸਲਾ ਪਿੰਡ ਦੇ ਆੜ੍ਹਤੀਏ ਤੇ ਕਿਸਾਨ ਦਾ ਆਪਸੀ ਹਿਸਾਬ ਕਿਤਾਬ ਦਾ ਮਸਲਾ ਹੈ, ਜਿਸ ਨੂੰ ਕਿਸਾਨ ਯੂਨੀਅਨ ਨੇ ਗਲਤ ਰੰਗਤ ਦੇ ਕੇ ਆਪਸੀ ਤਣਾਅ ਪੈਦਾ ਕਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਪਿੰਡ ਦੇ ਮਸਲੇ ਵਿੱਚ ਬਾਹਰਲੇ ਵਿਅਕਤੀਆਂ ਨੂੰ ਦਖਲਅੰਦਾਜ਼ੀ ਬੰਦ ਕਰਨੀ ਚਾਹੀਦੀ ਹੈ।

ਪਾਣੀ ਅਤੇ ਵਾਤਾਵਰਨ ਬਚਾਉਣ ਲਈ ਮੁਹਿੰਮ ਚਲਾਉਣ ਐਲਾਨ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਸਬੰਧੀ ਪਿੰਡਾਂ ਵਿਚ ਮੁਹਿੰਮ ਚਲਾਉਣ ਐਲਾਨ ਕੀਤਾ ਹੈ। ਅੱਜ ਇਹ ਫੈਸਲਾ ਬਲਾਕ ਲਹਿਰਾਗਾਗਾ ਦੀਆਂ ਇਕਾਈਆਂ ਦੀ ਮੀਟਿੰਗ ਅਨਾਜ ਮੰਡੀ ’ਚ ਹੋਈ ਜਿਸ ’ਚ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ’ਚ ਕੀਤਾ ਗਿਆ। ਇਸ ਮੀਟਿੰਗ ’ਚ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ ਕਲਾ ਨੇ ਕਿਸਾਨਾਂ ਮਜ਼ਦੂਰਾਂ ਨੂੰ ਸੰਬੋਧਨ ਕਰਦਿਆਂ ਪ੍ਰਦੁੂਸ਼ਿਤ ਵਾਤਾਵਰਨ ਅਤੇ ਧਰਤੀ ਹੇਠਲੇ ਡੁੂੰਗੇ ਹੋ ਰਹੇ ਪਾਣੀ ਦੀ ਚਿੰਤਾ ਪ੍ਰਗਟ ਕਰਦਿਆਂ ਕਿਸਾਨਾਂ ਮਜ਼ਦੂਰਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਫ਼ਸਲਾਂ ਜਿਵੇਂ ਮੂੰਗੀ, ਮੱਕੀ, ਬਾਸਮਤੀ ਅਤੇ ਸਿੱਧੀ ਝੋਨੇ ਦੀ ਬਿਜਾਈ ਲਈ ਪ੍ਰੇਰਿਤ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All