ਸੁਨਾਮ ਊਧਮ ਸਿੰਘ ਵਾਲਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕਾਈ ਮਰਦਖੇੜਾ ਦੀ ਚੋਣ ਵਿੱਚ ਬਲਜੀਤ ਸਿੰਘ ਨੂੰ ਪ੍ਰਧਾਨ, ਹਰਦੀਪ ਸਿੰਘ ਨੂੰ ਜਨਰਲ ਸਕੱਤਰ, ਅਵਤਾਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਹੈ। ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਗੁਰਦੀਪ ਸਿੰਘ ਨੂੰ ਸਕੱਤਰ ਅਤੇ ਰਾਜਿੰਦਰ ਸਿੰਘ ਨੂੰ ਪ੍ਰਚਾਰ ਸਕੱਤਰ ਚੁਣ ਲਿਆ। ਬਲਾਕ ਭਵਾਨੀਗੜ੍ਹ ਦੇ ਕਾਰਜਕਾਰੀ ਪ੍ਰਚਾਰ ਸਕੱਤਰ ਹਰਜੀਤ ਸਿੰਘ ਮਹਿਲਾਂ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਵਿੱਚ ਮਹਿਲਾਂ ਇਕਾਈ ਦੇ ਪ੍ਰੈੱਸ ਸਕੱਤਰ ਅਮਨਦੀਪ ਸਿੰਘ ਅਤੇ ਗੁਰਜੰਟ ਸਿੰਘ ਖਰਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਇਸ ਦੌਰਾਨ ਨਵੀਂ ਚੁਣੀ ਟੀਮ ਨੇ ਦੇਸ਼ ਵਿਚ ਚੱਲ ਰਹੇ ਸੰਘਰਸ਼ ਵਿਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਪ੍ਰਣ ਵੀ ਲਿਆ। -ਪੱਤਰ ਪ੍ਰੇਰਕ