DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਸਟਾਲ ਲਾਇਆ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਟੀਮ ਵੱਲੋਂ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਦੀ ਸਾਲਾਨਾ ਬਰਸੀ ਮੌਕੇ ਪ੍ਰਦਰਸ਼ਨੀ ਲਾਈ ਗਈ। ਇਸ ਬਾਰੇ ਡਾ. ਮਨਦੀਪ ਸਿੰਘ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਖੇਤੀ ਮਾਹਿਰਾਂ ਦੀ ਟੀਮ...

  • fb
  • twitter
  • whatsapp
  • whatsapp
Advertisement
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੀ ਟੀਮ ਵੱਲੋਂ ਮਸਤੂਆਣਾ ਸਾਹਿਬ ਵਿਖੇ ਸੰਤ ਅਤਰ ਸਿੰਘ ਦੀ ਸਾਲਾਨਾ ਬਰਸੀ ਮੌਕੇ ਪ੍ਰਦਰਸ਼ਨੀ ਲਾਈ ਗਈ। ਇਸ ਬਾਰੇ ਡਾ. ਮਨਦੀਪ ਸਿੰਘ ਇੰਚਾਰਜ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਦੱਸਿਆ ਖੇਤੀ ਮਾਹਿਰਾਂ ਦੀ ਟੀਮ ਨੇ ਸਟਾਲ ਉੱਤੇ ਹਾਜ਼ਰ ਰਹਿ ਕੇ ਮੇਲਾ ਵੇਖਣ ਆਏ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੂੰ ਟਿਕਾਊ ਖੇਤੀ ਅਭਿਆਸਾਂ, ਫ਼ਸਲੀ ਰਹਿੰਦ-ਖੂਹੰਦ ਪ੍ਰਬੰਧਨ, ਖੇਤੀ ਵਿਭਿੰਨਤਾ, ਮਿੱਟੀ ਪਰਖ ਦੀ ਮਹਤੱਤਾ ਅਤੇ ਨਮੂਨਾ ਲੈਣ ਦੀ ਸਹੀ ਢੰਗਾਂ, ਖਾਦਾਂ ਦੀ ਸੁਚੱਜੀ ਵਰਤੋਂ, ਕਣਕ ਦੀ ਫ਼ਸਲ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦੀ ਵਰਤੋਂ, ਘਰੇਲੂ ਸਬਜ਼ੀ ਬਗੀਚੀ, ਹਲਦੀ ਦੀ ਕਾਸ਼ਤ ਸਣੇ ਖੇਤੀਬਾੜੀ ਦੇ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਕਿਸਾਨਾਂ ਨੂੰ ਪੀ ਏ ਯੂ ਵੱਲੋਂ ਪ੍ਰਕਾਸ਼ਿਤ ਖੇਤੀ ਸਾਹਿਤ ਅਤੇ ਗਰਮੀ ਰੁੱਤ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਮੁਹੱਈਆ ਕਰਵਾਈਆਂ ਗਈਆਂ। ਕਿਸਾਨ ਵੀਰਾਂ ਅਤੇ ਬੀਬੀਆਂ ਵੱਲੋਂ ਸਹਾਇਕ ਧੰਦਿਆਂ ਦੀ ਸਿਖਲਾਈ ਲੈਣ ਲਈ ਰਜਿਸਟਰੇਸ਼ਨ ਕਰਵਾਈ ਗਈ। ਖੇਤੀ ਮਾਹਿਰਾਂ ਦੀ ਟੀਮ ਵਿੱਚ ਡਾ. ਰਵਿੰਦਰ ਕੌਰ, ਡਾ. ਵਿਤਸਤਾ ਅਤੇ ਮੈਡਮ ਅਮਰਪ੍ਰੀਤ ਕੌਰ ਸਟਾਲ ਉੱਤੇ ਹਾਜ਼ਰ ਰਹੇ। ਕਿਸਾਨਾਂ ਵੱਲੋਂ ਫ਼ਸਲਾਂ, ਸਬਜ਼ੀਆਂ, ਫ਼ਲਾਂ, ਖੁੰਬਾਂ ਅਤੇ ਸਬਜ਼ੀਆਂ ਦੀਆਂ ਪਨੀਰੀਆਂ ਸਬੰਧੀ ਪੁੱਛੇ ਸੁਆਲਾਂ ਦੇ ਜੁਆਬ ਦਿੱਤੇ ਗਏ।
Advertisement
×