ਕੁੱਪ ਖੁਰਦ ਦੀ ਟੀਮ ਨੇ ਜਿੱਤਿਆ ਪਿੰਡ ਸਕਰੌਦੀ ਦਾ ਕਬੱਡੀ ਕੱਪ
ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ (ਰਜਿ) ਸਕਰੌਦੀ ਵੱਲੋਂ ਗ੍ਰਾਮ ਪੰਚਾਇਤ ਅਤੇ ਐਨ ਆਰ ਆਈਜ਼ ਦੇ ਸਹਿਯੋਗ ਨਾਲ ਦੋ ਦਿਨਾਂ ਅਥਲੈਟਿਕਸ ਮੀਟ ਅਤੇ ਕਬੱਡੀ ਕੱਪ ਕਰਵਾਇਆ ਗਿਆ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ...
ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ (ਰਜਿ) ਸਕਰੌਦੀ ਵੱਲੋਂ ਗ੍ਰਾਮ ਪੰਚਾਇਤ ਅਤੇ ਐਨ ਆਰ ਆਈਜ਼ ਦੇ ਸਹਿਯੋਗ ਨਾਲ ਦੋ ਦਿਨਾਂ ਅਥਲੈਟਿਕਸ ਮੀਟ ਅਤੇ ਕਬੱਡੀ ਕੱਪ ਕਰਵਾਇਆ ਗਿਆ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਕਰਨ ਸਿੰਘ ਅਤੇ ਖਜ਼ਾਨਚੀ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਇੱਕ ਕਬੱਡੀ ਓਪਨ ਮੁਕਾਬਲੇ ਵਿੱਚ ਪਿੰਡ ਕੁੱਪ ਖੁਰਦ ਦੀ ਟੀਮ ਨੇ ਪਹਿਲਾ ਅਤੇ ਕਪਿਆਲ ਦੀ ਟੀਮ ਨੇ ਦੂਜਾ ਸਥਾਨ, 65 ਕਿਲੋ ਮੁਕਾਬਲੇ ਵਿੱਚ ਪਿੰਡ ਸ਼ੇਰੋਂ ਦੀ ਟੀਮ ਨੇ ਪਹਿਲਾ ਅਤੇ ਧਾਂਦਰਾ ਨੇ ਦੂਜਾ ਸਥਾਨ, 48 ਕਿਲੋ ਵਰਗ ਦੇ ਮੁਕਾਬਲੇ ਵਿੱਚ ਮੀਮਸਾ ਪਿੰਡ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਕੁੜੀਆਂ ਦੇ 48 ਕਿਲੋ ਵਰਗ ਮੁਕਾਬਲੇ ਵਿੱਚ ਪਿੰਡ ਸ਼ਹਿਣਾ ਦੀ ਟੀਮ ਨੇ ਪਹਿਲਾ ਅਤੇ ਕੰਧਾਰਗੜ੍ਹ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਵਿੱਚ ਦੀਪ ਬਡਰੁੱਖਾਂ ਬੈਸਟ ਰੇਡਰ ਅਤੇ ਦਿਲਬਰ ਕੁੱਪ ਬੈਸਟ ਜਾਫੀ ਐਲਾਨੇ ਗਏ। ਇਸ ਤੋਂ ਇਲਾਵਾ ਸੱਤ ਸਾਲ ਤੋਂ ਲੈ ਕੇ 30 ਸਾਲ ਵਰਗ ਉਮਰ ਦੇ ਮੁੰਡੇ ਤੇ ਕੁੜੀਆਂ ਦੇ ਦੌੜ ਮੁਕਾਬਲੇ ਕਰਵਾਏ ਗਏ। ਜੇਤੂਆਂ ਨੂੰ ਦਿਲਕਸ਼ ਇਨਾਮ ਦਿੱਤੇ ਗਏ।
ਇਸ ਮੌਕੇ ਸੁਖਮਨਜੀਤ ਸਿੰਘ ਘੁੰਮਣ, ਜਸਪਾਲ ਸਿੰਘ ਜੱਸੀ ਡੀਜੀਐਮ ਕੋਆਪ੍ਰਟਿਵ ਬੈਂਕ, ਏਡੀਸੀ ਸੁਰਿੰਦਰ ਸਿੰਘ ਢਿੱਲੋਂ, ਫਿਲਮੀ ਅਦਾਕਾਰ ਗੈਵੀ ਚਹਿਲ, ਰਮਨਦੀਪ ਸਿੰਘ ਭੰਗੂ ਐਸ ਪੀ, ਪ੍ਰਮਿੰਦਰ ਸਿੰਘ ਗਰੇਵਾਲ ਬਲਾਕ ਸੰਮਤੀ ਮੈਂਬਰ, ਦਲਜੀਤ ਸਿੰਘ ਘਰਾਚੋਂ ਸਰਪੰਚ, ਜਗਰਾਜ ਸਿੰਘ ਸਰਪੰਚ ਅਤੇ ਰਣਧੀਰ ਸਿੰਘ ਸਕਰੌਦੀ ਹਾਜ਼ਰ ਸਨ।

