ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਮਜ਼ਦੂਰ ਜਥੇਬੰਦੀ ਵੱਲੋਂ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ

ੰਘਰਸ਼ ਕਮੇਟੀ ਦੇ ਆਗੂਆਂ ਤੇ ਕਾਰਕੁਨਾਂ ਨੂੰ ਰਿਹਾਅ ਕਰਨ ਦੀ ਮੰਗ
ਪਿੰਡ ਤੋਲਾਵਾਲ ਵਿੱਚ ਸਰਕਾਰ ਦਾ ਪੁਤਲਾ ਫੂਕਦੇ ਹੋਏ ਮਜ਼ਦੂਰ।
Advertisement

ਨਿੱਜੀ ਪੱਤਰ ਪ੍ਰੇਰਕ

ਸੰਗਰੂਰ, 22 ਮਈ

Advertisement

ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਨੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵੱਖ-ਵੱਖ ਜੇਲ੍ਹਾਂ ਵਿੱਚ ਡੱਕੇ ਮਜ਼ਦੂਰਾਂ, ਔਰਤਾਂ ਅਤੇ ਕਿਰਤੀ ਲੋਕਾਂ ਦੇ ਹੱਕ ਵਿਚ ਨਿੱਤਰਨ ਦਾ ਐਲਾਨ ਕਰਦਿਆਂ ਬੇਜ਼ਮੀਨੇ ਮਜ਼ਦੂਰ ਵਿਰੋਧੀ ‘ਆਪ’ ਸਰਕਾਰ ਦੇ ਪੰਜਾਬ ਭਰ ਵਿੱਚ ਪੁਤਲੇ ਸਾੜਨ ਦੀ ਮੁਹਿੰਮ ਤੇਜ਼ ਕਰਨ ਦਾ ਸੱਦਾ ਦਿੱਤਾ ਹੈ। ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਜਨਰਲ ਸਕੱਤਰ ਅਵਤਾਰ ਸਿੰਘ ਰਸੂਲਪੁਰ ਅਤੇ ਸੂਬਾ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਕਿਹਾ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਜੇਲ੍ਹ ਡੱਕੇ ਆਗੂ, ਕਾਰਕੁਨ ਬੀੜ ਐਸ਼ਵਾਨ ਸਥਿਤ 927 ਏਕੜ ਜ਼ਮੀਨ ’ਤੇ ਜਗੀਰਦਾਰਾਂ ਦਾ ਗੈਰ ਕਾਨੂੰਨੀ ਕਬਜ਼ਾ ਖਤਮ ਕਰਵਾ ਕੇ ਬੇਜ਼ਮੀਨੇ ਮਜ਼ਦੂਰਾਂ ਤੇ ਕਿਸਾਨਾਂ ਨੂੰ ਦਿਵਾਉਣ ਲਈ ਬੇਗ਼ਮਪੁਰਾ ਵਸਾਉਣ ਅਤੇ ਲੈਂਡ ਸੀਲਿੰਗ ਐਕਟ ਲਾਗੂ ਕਰਕੇ ਵਾਧੂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਤੇ ਕਿਸਾਨਾਂ ਨੂੰ ਦੇਣ ਲਈ ਸੰਘਰਸ਼ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਬੇਗ਼ਮਪੁਰਾ ਵਸਾਉਣ ਤੋਂ ਰੋਕਣ ਲਈ ਸਰਕਾਰ ਦੇ ਇਸ਼ਾਰੇ ’ਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਗ੍ਰਿਫ਼ਤਾਰ ਕੀਤੇ ਅਤੇ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖੇ 400 ਤੋਂ ਵੱਧ ਬੇਜ਼ਮੀਨੇ ਮਜ਼ਦੂਰ ਮਰਦ ਔਰਤਾਂ ਨੂੰ ਰਿਹਾਅ ਕਰਨ, ਗ੍ਰਿਫ਼ਤਾਰ ਕਿਰਤੀਆਂ ਨੂੰ ਕਿਹੜੀ ਕਿਹੜੀ ਜੇਲ੍ਹ ਵਿੱਚ ਕੈਦ ਕੀਤਾ ਗਿਆ, ਬਾਰੇ ਵੇਰਵੇ ਸਹਿਤ ਰਿਪੋਰਟ ਜਨਤਕ ਕਰਨ ਅਤੇ ਜੀਂਦ ਵਾਲੇ ਰਾਜੇ ਦੀ 927 ਏਕੜ ਜ਼ਮੀਨ ਦਾ ਹੱਕ ਬੇਜ਼ਮੀਨੇ ਮਜ਼ਦੂਰਾਂ ਨੂੰ ਦੇਣ ਅਤੇ ਲੈਂਡ ਸੀਲਿੰਗ ਐਕਟ ਲਾਗੂ ਕਰਦਿਆਂ ਦੀ ਜ਼ਮੀਨ ਬੇਜ਼ਮੀਨੇ ਮਜ਼ਦੂਰਾਂ ਤੇ ਕਿਸਾਨਾਂ ਨੂੰ ਵੰਡਣ ਦੀ ਮੰਗ ਨੂੰ ਹੱਲ ਕਰਨ ਤੋਂ ਦੌੜ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪੰਜਾਬ ਭਰ ਵਿੱਚ ਪੁਤਲੇ ਫੂਕੇ ਜਾਣਗੇ।

Advertisement