ਲੈਬਾਰਟਰੀ ਐਸੋਸੀਏਸ਼ਨ ਵੱਲੋਂ ਹੜ੍ਹ ਪੀੜਤਾਂ ਦੀ ਵਿੱਤੀ ਸਹਾਇਤਾ
ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਪੰਜਾਬ ਦੀ ਸਟੇਟ ਕੋਰ ਕਮੇਟੀ ਨੇ ਪੰਜਾਬ ਵਿਚ ਆਏ ਹੜ੍ਹਾਂ ਦੀ ਵਜ੍ਹਾ ਕਾਰਨ ਬਣੇ ਹਾਲਾਤ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਦੇ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਰਿਲੀਫ ਫੰਡ ਲਈ 2 ਲੱਖ ਰੁਪਏ ਦੀ ਰਾਸ਼ੀ ਇਕੱਠੀ ਕਰ...
Advertisement
ਜੈ ਮਿਲਾਪ ਲੈਬਾਰਟਰੀ ਐਸੋਸੀਏਸ਼ਨ ਪੰਜਾਬ ਦੀ ਸਟੇਟ ਕੋਰ ਕਮੇਟੀ ਨੇ ਪੰਜਾਬ ਵਿਚ ਆਏ ਹੜ੍ਹਾਂ ਦੀ ਵਜ੍ਹਾ ਕਾਰਨ ਬਣੇ ਹਾਲਾਤ ਨੂੰ ਦੇਖਦੇ ਹੋਏ ਸਮੁੱਚੇ ਪੰਜਾਬ ਦੇ ਮੈਂਬਰਾਂ ਵੱਲੋਂ ਮੁੱਖ ਮੰਤਰੀ ਪੰਜਾਬ ਰਿਲੀਫ ਫੰਡ ਲਈ 2 ਲੱਖ ਰੁਪਏ ਦੀ ਰਾਸ਼ੀ ਇਕੱਠੀ ਕਰ ਕੇ ਉਸ ਦਾ ਚੈੱਕ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਭੇਟ ਕੀਤਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਐਸੋਸੀਏਸ਼ਨ ਦੇ ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਹੜ੍ਹਾਂ ਨਾਲ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਪਿੰਡਾਂ ਦੇ ਲੋਕਾਂ ਦੀ ਮੁੱਖ ਮੰਤਰੀ ਪੰਜਾਬ ਰਿਲੀਫ ਫੰਡ ਰਾਹੀਂ ਮਦਦ ਕੀਤੀ ਜਾਵੇਗੀ।ਐਸੋਸੀਏਸ਼ਨ ਦੇ ਸੰਦੌੜ ਬਲਾਕ ਦੇ ਆਗੂ ਡਾ. ਸਤਪਾਲ ਸਿੰਘ ਖੁਰਦ ਨੇ ਕਿਹਾ ਕਿ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਜਗਦੀਪ ਭਾਰਤਵਾਜ ਨੇ ਇਹ ਚੈਕ ਸਿਹਤ ਮੰਤਰੀ ਨੂੰ ਸੌਂਪਦੇ ਹੋਏ ਕਿਹਾ ਕਿ ਉਹ ਭਵਿੱਖ ਵਿਚ ਵੀ ਹਰ ਸੰਭਵ ਮਦਦ ਲਈ ਤਿਆਰ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਥਾਂ ਜੇਕਰ ਵਾਲੰਟੀਅਰਾਂ ਦੀ ਜਰੂਰਤ ਪਈ ਤਾਂ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਹੋਣਗੇ। ਇਸ ਮੌਕੇ ਜਨਰਲ ਸੈਕਟਰੀ ਰਾਜਨ ਬੈਕਟਰ ਅਤੇ ਖਜ਼ਾਨਚੀ ਸੁਰਜੀਤ ਸਿੰਘ ਚਾਂਦੀ ਵੀ ਹਾਜ਼ਰ ਸਨ।
Advertisement
Advertisement