ਪੱਤਰ ਪ੍ਰੇਰਕ
ਭਵਾਨੀਗੜ੍ਹ, 16 ਅਪਰੈਲ
ਕਾਂਗਰਸ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਐਲਾਨਣ ਦੀ ਖੁਸ਼ੀ ਵਿੱਚ ਅੱਜ ਇੱਥੇ ਕਾਂਗਰਸੀ ਵਰਕਰਾਂ ਨੇ ਲੱਡੂ ਵੰਡੇ। ਇਸ ਮੌਕੇ ਵਰਿੰਦਰ ਕੁਮਾਰ ਪੰਨਵਾਂ, ਜਗਤਾਰ ਸਿੰਘ ਮੱਟਰਾਂ, ਜੀਵਨ ਸਿੰਘ, ਸਾਹਬ ਸਿੰਘ, ਹਰਪ੍ਰੀਤ ਸਿੰਘ ਬਾਜਵਾ, ਨਾਨਕ ਚੰਦ ਨਾਇਕ, ਅਮਰ ਸਿੰਘ, ਲਾਲਵਿੰਦਰ ਸਿੰਘ ਲਾਲੀ, ਪ੍ਰੇਮ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਰਪੰਚ ਅਤੇ ਵਰਕਰਾਂ ਵੱਲੋਂ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਦਾ ਰਿਹਾ ਹੈ।