ਐੱਸ ਐਸ ਸੱਤੀ
ਮਸਤੂਆਣਾ ਸਾਹਿਬ, 6 ਮਾਰਚ
ਪਿੰਡ ਖੁਰਾਣੀ ਵਿੱਚ ਲੰਮੇ ਸਮੇਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿੱਚ ਰੱਖਦੇ ਹੋਏ ਮੈਡਮ ਦਾਮਨ ਥਿੰਦ ਬਾਜਵਾ ਹਲਕਾ ਇੰਚਾਰਜ ਸੁਨਾਮ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵੱਲੋਂ ਪਿੰਡ ਖੁਰਾਣੀ ਵਿਖੇ 43.99 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਵਾਟਰ ਵਰਕਸ ਦੇ ਕੰਮ ਦੀ ਉਸਾਰੀ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪ੍ਰਾਜੈਕਟ ਪਿੰਡ ਵਾਸੀਆਂ ਦੀ ਵੱਡੀ ਸਮੱਸਿਆ ਨੂੰ ਕਾਫੀ ਹੱਦ ਤੱਕ ਖਤਮ ਕਰਨ ਵਿੱਚ ਸਹਾਇਕ ਸਿੱਧ ਹੋਵੇਗਾ ਅਤੇ ਉਨ੍ਹਾਂ ਕਿਹਾ ਕਿ ਹਲਕੇ ਸੁਨਾਮ ਵਿਕਾਸ ਕਾਰਜਾਂ ਲਈ ਦੀ ਲਹਿਰ ਇਸ ਤਰ੍ਹਾਂ ਹੀ ਨਿਰੰਤਰ ਜਾਰੀ ਰਹੇਗੀ। ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਐੱਸ.ਡੀ.ਓ ਸਤਿੰਦਰਪਾਲ ਸਿੰਘ, ਜੇਈ ਵਰੁਣ ਮਿੱਤਲ, ਸੈਕਟਰੀ ਅਜੈਬ ਸਿੰਘ, ਹਿੰਮਤ ਬਾਜਵਾ ਵਾਇਸ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਸਰਪੰਚ ਰਣਜੀਤ ਕੌਰ ਪਤਨੀ ਸ੍ਰੀ ਦਰਸ਼ਨ ਸਿੰਘ ਖੁਰਾਣੀ ਆਦਿ ਹਾਜ਼ਰ ਸਨ।