ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਕਾਨਫਰੰਸ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ ਸੰਗਰੂਰ, 26 ਜੂਨ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪੰਜਾਬ ਨੂੰ ਪੁਲੀਸ ਰਾਜ ਬਣਾਉਣ ਦੇ ਵਿਰੁੱਧ ਅਤੇ ਬੇਗਮਪੁਰਾ ਦੀ ਉਸਾਰੀ ਲਈ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦੇਣ ਵਾਸਤੇ ਇਲਾਕਾ ਪੱਧਰੀ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਹੈ ਅਤੇ 20...
Advertisement
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਜੂਨ
Advertisement
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵਲੋਂ ਪੰਜਾਬ ਨੂੰ ਪੁਲੀਸ ਰਾਜ ਬਣਾਉਣ ਦੇ ਵਿਰੁੱਧ ਅਤੇ ਬੇਗਮਪੁਰਾ ਦੀ ਉਸਾਰੀ ਲਈ ਸੰਘਰਸ਼ ਨੂੰ ਹੋਰ ਤਿੱਖਾ ਰੂਪ ਦੇਣ ਵਾਸਤੇ ਇਲਾਕਾ ਪੱਧਰੀ ਕਾਨਫਰੰਸਾਂ ਕਰਨ ਦਾ ਐਲਾਨ ਕੀਤਾ ਹੈ ਅਤੇ 20 ਮਈ ਦੇ ਜ਼ਮੀਨੀ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਜੋਨਲ ਆਗੂ ਗੁਰਵਿੰਦਰ ਸ਼ਾਦੀਹਰੀ ਅਤੇ ਪਿੰਡ ਦੇ ਹੋਰ ਮਜ਼ਦੂਰਾਂ ਦੀ ਰਿਹਾਈ ਲਈ ਅਗਲੇ ਸੰਘਰਸ਼ ਦੀ ਰਣਨੀਤੀ ਬਾਰੇ ਵਿਚਾਰ-ਚਰਚਾ ਕੀਤੀ ਹੈ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਤੇ ਜਨਰਲ ਸਕੱਤਰ ਗੁਰਵਿੰਦਰ ਬੌੜਾਂ ਨੇ ਦੱਸਿਆ ਕਿ ਬੇਗਮਪੁਰੇ ਦੀ ਉਸਾਰੀ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਨੇ ਵੱਖ-ਵੱਖ ਬਲਾਕਾਂ ਵਿੱਚ 12 ਤੋਂ 19 ਜੁਲਾਈ ਤੱਕ ਇਲਾਕਾ ਪੱਧਰੀ ਕਾਨਫਰੰਸਾਂ ਕਰਨ ਦਾ ਫੈਸਲਾ ਕੀਤਾ ਹੈ।
Advertisement
×