ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਐੱਸਡੀਐੱਮ ਨੂੰ ਪੱਤਰ
ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਸਬੰਧੀ ਪੱਤਰ ਐੱਸਡੀਐੱਮ ਨੂੰ ਸੌਂਪਿਆ ਗਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਜਸਵੀਰ ਕੌਰ ਅਤੇ ਸ਼ਿੰਗਾਰਾ ਸਿੰਘ ਹੇੜੀਕੇ ਨੇ ਦੱਸਿਆ ਕਿ ਸਾਂਝੇ ਮੋਰਚੇ ਨੇ ਐੱਸਡੀਐੱਮ ਧੂਰੀ ਦਫ਼ਤਰ ਅੱਗੇ ਪ੍ਰਦਰਸ਼ਨ ਮਗਰੋਂ ਇਹ ਮੰਗ ਪੱਤਰ...
Advertisement
ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਸਬੰਧੀ ਪੱਤਰ ਐੱਸਡੀਐੱਮ ਨੂੰ ਸੌਂਪਿਆ ਗਿਆ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਆਗੂ ਜਸਵੀਰ ਕੌਰ ਅਤੇ ਸ਼ਿੰਗਾਰਾ ਸਿੰਘ ਹੇੜੀਕੇ ਨੇ ਦੱਸਿਆ ਕਿ ਸਾਂਝੇ ਮੋਰਚੇ ਨੇ ਐੱਸਡੀਐੱਮ ਧੂਰੀ ਦਫ਼ਤਰ ਅੱਗੇ ਪ੍ਰਦਰਸ਼ਨ ਮਗਰੋਂ ਇਹ ਮੰਗ ਪੱਤਰ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਨ੍ਹਾਂ ਹੜ੍ਹਾਂ ਅਤੇ ਬਾਰਸ਼ਾਂ ਨੇ ਦਰਜਨਾਂ ਲੋਕਾਂ ਦੀਆਂ ਜਾਨਾਂ ਲਈਆਂ ਹਨ ਅਤੇ ਮਕਾਨਾਂ, ਪਸ਼ੂਆਂ, ਫਸਲਾਂ ਤੇ ਜ਼ਮੀਨਾਂ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਸਰਕਾਰਾਂ ਵੱਲੋਂ ਅਗਾਊਂ ਪੇਸ਼ੀਨਗੋਈ ਦੇ ਬਾਵਜੂਦ ਕੋਈ ਪ੍ਰਬੰਧ ਨਾ ਕਰਨ ਨੂੰ ਗੰਭੀਰ ਅਣਗਹਿਲੀ ਅਤੇ ਕੋਤਾਹੀ ਕਰਾਰ ਦਿੱਤਾ ਗਿਆ ਹੈ। ਮੰਗ ਪੱਤਰ ’ਚ ਮੰਗ ਕੀਤੀ ਕਦ ਹੜ੍ਹਾਂ ਕਾਰਨ ਹੋਈਆਂ ਮੌਤਾਂ ਲਈ ਘੱਟੋ-ਘੱਟ 25 ਲੱਖ ਰੁਪਏ, ਮਜ਼ਦੂਰਾਂ ਦੇ ਤਬਾਹ ਹੋਏ ਘਰਾਂ ਲਈ 15 ਲੱਖ ਰੁਪਏ, ਬਾਲੇ ਗਾਡਰਾਂ ਵਾਲੀਆਂ ਛੱਤਾਂ ਬਦਲਣ ਲਈ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇ। ਮਰੇ ਦੁਧਾਰੂ ਪਸ਼ੂਆਂ ਲਈ ਪ੍ਰਤੀ ਪਸ਼ੂ 1 ਲੱਖ ਰੁਪਏ ਮੁਆਵਜ਼ਾ ਅਤੇ ਫਸਲਾਂ-ਜ਼ਮੀਨਾਂ ਦੇ ਨੁਕਸਾਨ ਦੀ 100 ਫੀਸਦੀ ਪੂਰਤੀ ਕੀਤੀ ਜਾਵੇ।ਮਜ਼ਦੂਰਾਂ ਦੀਆਂ ਟੁੱਟੀਆਂ ਦਿਹਾੜੀਆਂ ਦੀ ਭਰਪਾਈ ਲਈ 50,000 ਰੁਪਏ ਪ੍ਰਤੀ ਪਰਿਵਾਰ ਮੁਆਵਜ਼ਾ ਦਿੱਤਾ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਅਣਗੌਲਿਆ ਕੀਤਾ ਤਾਂ ਮੋਰਚੇ ਵੱਲੋਂ ਵੱਡੇ ਪੱਧਰ ’ਤੇ ਅੰਦੋਲਨ ਚਲਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਸਰਬਜੀਤ ਕੌਰ ਰਣੀਕੇ, ਦਰਸ਼ਨ ਸਿੰਘ ਸ਼ੇਰਪੁਰ, ਕਿਰਨਜੀਤ ਕੌਰ ਅਲਾਲ, ਗੋਰਾ ਖੇੜੀ ਅਤੇ ਵੱਖ-ਵੱਖ ਪਿੰਡਾਂ ਦੇ ਮਜ਼ਦੂਰ ਸ਼ਾਮਲ ਸਨ।
Advertisement
Advertisement