ਲੈਂਡ ਮਾਰਗੇਜ਼ ਯੂਨੀਅਨ ਵੱਲੋਂ ਹੜ੍ਹ ਪੀੜਤਾਂ ਲਈ ਤਨਖ਼ਾਹ ਦਾਨ ਕਰਨ ਦਾ ਐਲਾਨ
ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਟੇਟ ਕੋ-ਆਪਰੇਟਿਵ ਐਗਰੀਕਲਚਰਲ ਡਿਵੈਲਪਮੈਂਟ ਬੈਂਕ (ਪੀਏਡੀਬੀ) ਦੀ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਵੱਲੋਂ ਆਪਣੇ ਹਿੱਸੇ ਦਾ ਯੋਗਦਾਨ ਪਾਉਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਸਮੂਹਿਕ ਤੌਰ ’ਤੇ ਇੱਕ ਦਿਨ ਦੀ...
Advertisement
ਪੰਜਾਬ ਵਿੱਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਟੇਟ ਕੋ-ਆਪਰੇਟਿਵ ਐਗਰੀਕਲਚਰਲ ਡਿਵੈਲਪਮੈਂਟ ਬੈਂਕ (ਪੀਏਡੀਬੀ) ਦੀ ਲੈਂਡ ਮਾਰਗੇਜ਼ ਬੈਂਕਸ ਕਰਮਚਾਰੀ ਯੂਨੀਅਨ ਵੱਲੋਂ ਆਪਣੇ ਹਿੱਸੇ ਦਾ ਯੋਗਦਾਨ ਪਾਉਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ ਸਮੂਹਿਕ ਤੌਰ ’ਤੇ ਇੱਕ ਦਿਨ ਦੀ ਤਨਖਾਹ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਯੂਨੀਅਨ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗਿੱਲ, ਉਪ ਪ੍ਰਧਾਨ ਮਨਦੀਪ ਕੌਰ ਅਤੇ ਜਨਰਲ ਸਕੱਤਰ ਵਿਸ਼ਵਦੀਪ ਸਿੰਘ ਨੇ ਕੀਤਾ। ਯੂਨੀਅਨ ਨੇ ਇਹ ਵੀ ਦਾਅਵਾ ਕੀਤਾ ਕਿ ਇਸ ਤੋਂ ਪਹਿਲਾਂ ਵੀ ਹੜ੍ਹਾਂ ਦੇ ਸਮੇਂ ਪੀਏਡੀਬੀ ਦੇ ਕਰਮਚਾਰੀਆਂ ਨੇ ਸਮੂਹਿਕ ਤੌਰ ’ਤੇ ਮੁੱਖ ਮੰਤਰੀ ਰਾਹਤ ਫੰਡ ਵਿੱਚ 14 ਲੱਖ ਰੁਪਏ ਦਾ ਯੋਗਦਾਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਹ ਬੈਂਕ ਕਿਸਾਨਾਂ ਦਾ ਬੈਂਕ ਹੈ ਅਤੇ ਮੁਸ਼ਕਲ ਘੜੀ ਵਿੱਚ ਕਰਮਚਾਰੀ ਹਮੇਸ਼ਾ ਕਿਸਾਨ ਭਰਾਵਾਂ ਨਾਲ ਡਟਕੇ ਖੜ੍ਹਨਗੇ। ਪ੍ਰਧਾਨ ਸ੍ਰੀ ਗਿੱਲ ਨੇ ਮੌਜੂਦਾ ਸਥਿਤੀ ਨੂੰ ਲੈ ਕੇ ਚਿੰਤਾ ਪ੍ਰਗਟਾਈ ਅਤੇ ਕਿਹਾ ਕਿ ਹੜ੍ਹਾਂ ਕਾਰਨ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ। ਯੂਨੀਅਨ ਵੱਲੋਂ ਹੋਰ ਬੈਂਕ ਕਰਮਚਾਰੀਆਂ ਨੂੰ ਵੀ ਸਵੈ-ਇੱਛਾ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਹੜ੍ਹ-ਪ੍ਰਭਾਵਿਤ ਲੋਕਾਂ ਦੀ ਵਧੇਰੇ ਸਹਾਇਤਾ ਕੀਤੀ ਜਾ ਸਕੇ। ਇਕੱਠੀ ਕੀਤੀ ਰਕਮ ਦਾ ਚੈਕ ਜਲਦੀ ਹੀ ਪੰਜਾਬ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਸੌਂਪਿਆ ਜਾਵੇਗਾ।
Advertisement
Advertisement