ਲੈਂਡ ਪੂਲਿੰਗ ਨੀਤੀ: ਕਿਸਾਨਾਂ ਵੱਲੋਂ ਟਰੈਕਟਰ ਮਾਰਚ ਦੀ ਤਿਆਰੀ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਬ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ,...
Advertisement
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਅਜੈਬ ਸਿੰਘ ਲੱਖੇਵਾਲ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਬ ਨੌਵੀਂ ਪਾਤਸ਼ਾਹੀ ਪਿੰਡ ਫੱਗੂਵਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਘਰਾਚੋਂ, ਬਲਾਕ ਖਜ਼ਾਨਚੀ ਬਲਵਿੰਦਰ ਸਿੰਘ ਘਨੌੜ ਅਤੇ ਪ੍ਰੈੱਸ ਸਕੱਤਰ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਕਿਸਾਨਾਂ ਨੂੰ ਉਜਾੜਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ਦੇਣ ਲਈ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਖਿਲਾਫ ਆਵਾਜ਼ ਬੁਲੰਦ ਕਰਨ ਲਈ ਲੁਧਿਆਣਾ ਜ਼ਿਲ੍ਹੇ ਵਿੱਚ 30 ਜੁਲਾਈ ਨੂੰ ਟਰੈਕਟਰ ਤੇ ਕੈਂਟਰ ਮਾਰਚ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਬਲਾਕ ਦੀਆਂ ਇਕਾਈਆਂ ਵੱਲੋਂ 35 ਕੈਂਟਰਾਂ ਦੇ ਕਾਫਲੇ ਨਾਲ ਇਸ ਮਾਰਚ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਵਿੱਚ ਬਲਾਕ ਆਗੂ ਜਸਵੀਰ ਸਿੰਘ ਗੱਗੜਪੁਰ, ਗੁਰਚੇਤ ਸਿੰਘ ਭੱਟੀਵਾਲ, ਕਰਮ ਚੰਦ ਪੰਨਵਾਂ, ਗੁਰਦੇਵ ਸਿੰਘ ਆਲੋਅਰਖ ਅਤੇ ਕੁਲਦੀਪ ਸਿੰਘ ਬਖੋਪੀਰ ਸਮੇਤ ਸਾਰੀਆਂ ਪਿੰਡ ਇਕਾਈਆਂ ਦੇ ਪ੍ਰਧਾਨ ਤੇ ਕਿਸਾਨ ਆਗੂ ਸ਼ਾਮਲ ਸਨ।
Advertisement
Advertisement