ਦਿੱਲੀ ਮੋਰਚੇ ਦੌਰਾਨ ਬਿਮਾਰ ਹੋਏ ਬੇਜ਼ਮੀਨੇ ਕਿਸਾਨ ਦੀ ਮੌਤ

ਦਿੱਲੀ ਮੋਰਚੇ ਦੌਰਾਨ ਬਿਮਾਰ ਹੋਏ ਬੇਜ਼ਮੀਨੇ ਕਿਸਾਨ ਦੀ ਮੌਤ

ਕਿਸਾਨ ਚਰਨ ਸਿੰਘ ਦੀ ਫਾਈਲ ਫੋਟੋ।

ਪੱਤਰ ਪ੍ਰੇਰਕ

ਸ਼ੇਰਪੁਰ, 29 ਨਵੰਬਰ

ਅੰਦੋਲਨ ਦੌਰਾਨ ਸਵਾ ਮਹੀਨਾ ਪਹਿਲਾਂ ਕਿਸਾਨਾਂ ਨਾਲ ਇਕਜੁਟਤਾ ਪ੍ਰਗਟਾਉਣ ਲਈ ਪਰਿਵਾਰ ਸਮੇਤ ਟਿੱਕਰੀ ਬਾਰਡਰ ’ਤੇ ਪੁੱਜੇ ਨੇੜਲੇ ਪਿੰਡ ਗੋਬਿੰਦਪੁਰਾ ਦੇ ਬੇਜ਼ਮੀਨੇ ਕਿਸਾਨ ਚਰਨ ਸਿੰਘ (67) ਦੀ ਮੌਤ ਹੋ ਗਈ। ਬੀਕੇਯੂ (ਉਗਰਾਹਾਂ) ਦੇ ਸਕੱਤਰ ਜਸਪਾਲ ਸਿੰਘ ਗੋਬਿੰਦਪੁਰਾ ਨੇ ਦੱਸਿਆ ਕਿ ਚਰਨ ਸਿੰਘ ਬੀਤੀ 21 ਅਕਤੂਬਰ ਨੂੰ ਆਪਣੀ ਪਤਨੀ ਸਮੇਤ ਪਿੰਡ ਦੇ ਜੱਥੇ ਨਾਲ ਟਿੱਕਰੀ ਬਾਰਡਰ ’ਤੇ ਗਿਆ ਸੀ। ਪਿਛਲੇ ਦਿਨੀਂ ਬਿਮਾਰ ਹੋਣ ਕਾਰਨ ਉਸਨੂੰ ਪਹਿਲਾਂ ਬਹਾਦਰਗੜ੍ਹ ਤੇ ਫਿਰ ਰੋਹਤਕ ਦਾਖ਼ਲ ਕਰਵਾਇਆ ਗਿਆ। ਰੋਹਤਕ ਹਸਪਤਾਲ ਵਿੱਚ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਉਸ ਦਾ 30 ਨਵੰਬਰ ਨੂੰ ਪਿੰਡ ਗੋਬਿੰਦਪੁਰਾ ਵਿੱਚ ਸਸਕਾਰ ਕੀਤਾ ਜਾਵੇਗਾ। ਜਸਪਾਲ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਵਫ਼ਦ ਨੇ ਐੱਸਡੀਐੱਮ ਨਾਲ ਮੁਲਾਕਾਤ ਕੀਤੀ ਹੈ ਅਤੇ ਕਿਸਾਨ ਚਰਨ ਸਿੰਘ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All