ਮਹਿੰਦਰ ਕੌਰ ਮੰਨੂ
ਸੰਗਰੂਰ 25 ਫ਼ਰਵਰੀ
ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸ਼੍ਰੀ ਗੁਰੂ ਰਵਿਦਾਸ ਕਮੇਟੀ ਸਾਰੋਂ ਵੱਲੋਂ ਸਜਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਜਗਤਾਰ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਦਿਹਾੜੇ ਸਬੰਧੀ ਨਗਰ ਕੀਰਤਨ ਪਿੰਡ ਸਾਰੋਂ ਤੋਂ ਸ਼ੁਰੂ ਹੋ ਕੇ ਰੂਪਾਹੇੜੀ, ਬਾਲੀਆਂ, ਨਾਨਕਪੁਰਾ, ਨਾਨਕਿਆਣਾ ਸਾਹਿਬ, ਅਕੌਈ ਸਾਹਿਬ ਅਤੇ ਪਿੰਡ ਫ਼ਤਿਹਗੜ੍ਹ ਛੰਨਾਂ ਤੋਂ ਹੁੰਦਾ ਹੋਇਆ ਵਾਪਿਸ ਪਿੰਡ ਪੁੱਜਿਆ| ਇਸ ਸਮੇਂ ਭਾਈ ਮਲਕੀਤ ਸਿੰਘ ਚੰਗਾਲ ਮੈਂਬਰ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ| ਇਸ ਮੌਕੇ ਕਾਕਾ ਸਿੰਘ, ਰਾਜ ਸਿੰਘ, ਲਾਲ ਸਿੰਘ, ਰਾਜਪਾਲ ਸਿੰਘ ਬਲਾਕ ਸੰਮਤੀ ਮੈਂਬਰ, ਬੀਰਬਲ ਸਿੰਘ, ਡਾ: ਸੁਖਚੈਨ ਸਿੰਘ, ਗੁਰਜਟ ਸਿੰਘ ਸਫ਼ਰੀ ਆਦਿ ਮੌਜੂਦ ਸਨ।
ਸੰਦੌੜ, (ਮੁਕੰਦ ਸਿੰਘ ਚੀਮਾ): ਨੇੜਲੇ ਪਿੰਡ ਖੁਰਦ ਵਿੱਚ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਭਗਤ ਰਵਿਦਾਸ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਸਜਾਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ ਅਤੇ ਵੱਖ ਵੱਖ ਪੜਾਵਾਂ ਵਿਚੋਂ ਦੀ ਲੰਘਿਆ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਜ਼ੋਰਦਾਰ ਸਵਾਗਤ ਕੀਤਾ। ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰਪਾਉ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਾਜਵਿੰਦਰ ਸਿੰਘ, ਪੰਚ ਹਾਕਮ ਸਿੰਘ ਠੇਕੇਦਾਰ, ਚਰਨਜੀਤ ਸਿੰਘ, ਹਰਵਿੰਦਰ ਸਿੰਘ ਸੋਨੂੰ, ਅਵਤਾਰ ਸਿੰਘ ਤਾਰੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।