DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਪੰਜਾਬ ’ਚ ਕਾਨੂੰਨ ਵਿਵਸਥਾ ਢਹਿ-ਢੇਰੀ: ਹਰਸਿਮਰਤ

ਮੁੱਖ ਮੰਤਰੀ ਭਗਵੰਤ ਮਾਨ ਦਾ ਅਸਤੀਫ਼ਾ ਮੰਗਿਆ

  • fb
  • twitter
  • whatsapp
  • whatsapp
featured-img featured-img
ਵਰ੍ਹਦੇ ਮੀਂਹ ਵਿੱਚ ਮਾਰਚ ਕਰਦੇ ਹੋਏ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਅਕਾਲੀ ਵਰਕਰ।
Advertisement

‘ਮਾਵਾਂ ਧੀਆਂ ਇਨਸਾਫ਼ ਯਾਤਰਾ’ ਮੁਹਿੰਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਸੰਗਰੂਰ ਪੁੱਜੇ। ਹਲਕਾ ਇੰਚਾਰਜ ਅਰਵਿੰਦ ਖੰਨਾ ਦੀ ਅਗਵਾਈ ਹੇਠ ਕਾਲੀਆਂ ਚੁੰਨੀਆਂ ਲੈ ਕੇ ਪੁੱਜੀਆਂ ਹਜ਼ਾਰਾਂ ਬੀਬੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਨ ਮਗਰੋਂ, ਉਹ ਵਰ੍ਹਦੇ ਮੀਂਹ ਵਿੱਚ ਰੋਸ ਮਾਰਚ ਕਰਦਿਆਂ ਡੀ ਸੀ ਦਫ਼ਤਰ ਅੰਦਰ ਪੁੱਜੇ ਅਤੇ ਡਿਪਟੀ ਕਮਿਸ਼ਨਰ ਦੀ ਖਾਲੀ ਪਈ ਕੁਰਸੀ ’ਤੇ ਮੰਗ ਪੱਤਰ ਰੱਖ ਦਿੱਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਿੱਚ ਵਿਦਿਆਰਥਣਾਂ ਨਾਲ ਵਾਪਰੀ ਘਟਨਾ ਦੀ ਸਿੱਧੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਦੀ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਹੋਣ ਦੇ ਨਾਤੇ ਸੂਬੇ ਵਿੱਚ ਨਾਕਾਮ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਉਨ੍ਹਾਂ ਨੂੰ ਤੁਰੰਤ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਉੱਤੇ ਮੁੱਖ ਮੰਤਰੀ ਦਾ ਕੋਈ ਕੰਟਰੋਲ ਨਹੀਂ ਰਿਹਾ ਅਤੇ ਬਾਹਰਲਿਆਂ ਨੇ ਪੰਜਾਬ ਉੱਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ੇ ਖ਼ਤਮ ਕਰਨ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ। ਰਾਜਪਾਲ ਦੇ ਨਾਂ ਸੌਂਪੇ ਗਏ ਮੰਗ ਪੱਤਰ ਵਿੱਚ ਮੰਗ ਕੀਤੀ ਗਈ ਕਿ ਮੁੱਖ ਮੰਤਰੀ ਦੀ ਪਤਨੀ ਖ਼ਿਲਾਫ਼ ਲੱਗੇ ਪੰਜ ਕਰੋੜ ਰੁਪਏ ਲੈਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਔਰਤਾਂ ਨੂੰ ਹਰ ਮਹੀਨੇ ਹਜ਼ਾਰ ਦੀ ਬਜਾਏ 60-60 ਹਜ਼ਾਰ ਰੁਪਏ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਵੈ-ਮਾਣ ਵਾਲੀਆਂ ਪੰਜਾਬਣਾਂ ਨੂੰ ਤਿੰਨ-ਤਿੰਨ ਹਜ਼ਾਰ ਰੁਪਏ ਦੇ ਕੇ ਖ਼ਰੀਦਿਆ ਨਹੀਂ ਜਾ ਸਕਦਾ। ਉਨ੍ਹਾਂ ਮੋਹਣਜੀਤ ਸਿੰਘ ’ਤੇ ਹੋਏ ਤਸ਼ੱਦਦ ਤੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਸਮੇਤ ਪੁਲੀਸ ਵਧੀਕੀਆਂ ਦੇ ਸਾਰੇ ਕੇਸਾਂ ਵਿਚ ਨਿਆਂ ਦੀ ਮੰਗ ਕੀਤੀ।

Advertisement

Advertisement
Advertisement
×