DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਕੀਲਾਂ ਵੱਲੋਂ ਅਦਾਲਤੀ ਕੰਪਲੈਕਸ ਅੱਗੇ ਭੁੱਖ ਹੜਤਾਲ ਸ਼ੁਰੂ

ਪੰਜ ਵਕੀਲ ਭੁੱਖ ਹੜਤਾਲ ’ਤੇ ਬੈਠੇ, ਲੀਗਲ ਏਡ ਡਿਫੈਂਸ ਕੌਂਸਲ ਨੀਤੀ ਰੱਦ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਭੁੱਖ ਹੜਤਾਲ ’ਤੇ ਬੈਠੇ ਪੰਜ ਵਕੀਲ। -ਫੋਟੋ: ਲਾਲੀ
Advertisement

ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੀ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਵਕੀਲਾਂ ਵਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ। ਜ਼ਿਲ੍ਹਾ ਅਦਾਲਤੀ ਕੰਪਲੈਕਸ ਅੱਗੇ ਅੱਜ ਪੰਜ ਸੀਨੀਅਰ ਵਕੀਲ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ, ਐਡਵੋਕੇਟ ਦਲਜੀਤ ਸਿੰਘ ਸੇਖੋਂ, ਐਡਵੋਕੇਟ ਮਨਪ੍ਰੀਤ ਸਿੰਘ ਨਮੋਲ, ਐਡਵੋਕੇਟ ਵਿਕਰਮਜੀਤ ਸਿੰਘ ਅਤੇ ਐਡਵੋਕੇਟ ਕਰਨਵੀਰ ਘੁਮਾਣ ਭੁੱਖ ਹੜਤਾਲ ’ਤੇ ਬੈਠੇ। ਭੁੱਖ ਹੜਤਾਲ ਦੀ ਸ਼ੁਰੂਆਤ ਮੌਕੇ ਵੱਡੀ ਤਾਦਾਦ ਵਿਚ ਵਕੀਲ ਮੌਜੂਦ ਸਨ।

ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿਚ ਬੀਤੀ 7 ਜੁਲਾਈ ਤੋਂ ਸਮੁੱਚਾ ਅਦਾਲਤੀ ਕੰਮਕਾਜ ਠੱਪ ਕਰਕੇ ਸਮੂਹ ਵਕੀਲ ਹੜਤਾਲ ’ਤੇ ਚੱਲ ਰਹੇ ਸਨ ਪਰੰਤੂ ਸੰਘਰਸ਼ ਨੂੰ ਤੇਜ਼ ਕਰਨ ਲਈ ਅੱਜ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਲੀਗਲ ਏਡ ਡਿਫੈਂਸ ਕੌਂਸਲ ਨੀਤੀ ਵਿਚ ਬਹੁਤ ਤਰੁੱਟੀਆਂ ਹਨ, ਜਿਸ ਨੂੰ ਵਾਪਸ ਲਿਆ ਜਾਣਾ ਚਾਹੀਦਾ ਹੈ। ਇਸ ਮੌਕੇ ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਮੈਂਬਰ ਬਾਰ ਕੌਂਸਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਬਾਰ ਕੌਂਸਲ ਵਲੋਂ ਸੰਯੁਕਤ ਐਕਸ਼ਨ ਕਮੇਟੀ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਭਰੋਸਾ ਦਿਵਾਇਆ ਕਿ ਛੇਤੀ ਹੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਅਤੇ ਕੇਂਦਰੀ ਮੰਤਰੀਆਂ ਕੋਲੋਂ ਸਮਾਂ ਲੈ ਕੇ ਮਸਲੇ ਨੂੰ ਹੱਲ ਕਰਾਉਣ ਲਈ ਯਤਨ ਕੀਤਾ ਜਾਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਤੁਰੰਤ ਵਾਪਸ ਲਈ ਜਾਵੇ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਸਕੱਤਰ ਸਿਮਰਨਜੀਤ ਸਿੰਘ ਬਲੱਗਣ, ਜੁਆਇੰਟ ਸਕੱਤਰ ਜੂਹੀ ਕੌਸ਼ਲ, ਉਪ ਪ੍ਰਧਾਨ ਨਰਿੰਦਰ ਕੌਰ, ਐਡਵੋਕੇਟ ਸੁਰਜੀਤ ਸਿੰਘ ਗਰੇਵਾਲ, ਕਿਰਨਜੀਤ ਸਿੰਘ ਸੇਖੋਂ, ਮਹਿੰਦਰ ਸਿੰਘ ਗਿੱਲ, ਅਜੈਬ ਸਿੰਘ ਸਰਾਓ, ਗਗਨਦੀਪ ਸਿੰਘ ਸਿਬੀਆ, ਅਜੇਪਾਲ ਸਿੰਘ ਅਕੋਈ ਸਾਹਿਬ, ਹਰਪ੍ਰੀਤ ਸਿੰਘ ਸ਼ੈਲੀ, ਗੁਰਪ੍ਰੀਤ ਸਿੰਘ ਮੰਗਵਾਲ, ਹਰਸਿਮਰਨ ਸਿੰਘ ਥਿੰਦ, ਆਸਥਾ ਸੇਖੋਂ, ਗੁਰਮਹਿਕ ਗਰੇਵਾਲ, ਪਰਮਿੰਦਰ ਕੌਰ ਸ਼ੇਰਪੁਰ, ਤੇਜਵਿੰਦਰ ਸਿੰਘ ਤੇਜੀ, ਗੁਰਵਿੰਦਰ ਸਿੰਘ ਆਹਲੂਵਾਲੀਆ ਮੌਜੂਦ ਸਨ।

Advertisement

Advertisement
Advertisement
×