DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਵਕੀਲਾਂ ਦੀ ਭੁੱਖ ਹੜਤਾਲ ਜਾਰੀ

ਲੀਗਲ ਏਡ ਡਿਫੈਂਸ ਕੌਂਸਲ ਪ੍ਰਣਾਲੀ ਵਾਪਸ ਲੈਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸਮਾਣਾ ’ਚ ਭੁੱਖ ਹੜਤਾਲ ’ਤੇ ਬੈਠੇ ਵਕੀਲ।
Advertisement

ਬਾਰ ਐਸੋਸੀਏਸ਼ਨ ਸਮਾਣਾ ਨੇ ਪ੍ਰਧਾਨ ਨਵਦੀਪ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਪੰਜਾਬ ਬਾਰ ਐਸੋਸੀਏਸ਼ਨਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਨੂੰ ਸਰਬਸੰਮਤੀ ਨਾਲ ਲਾਗੂ ਕਰਦਿਆਂ ਲੀਗਲ ਏਡ ਡਿਫੈਂਸ ਕੌਂਸਲ ਪ੍ਰਣਾਲੀ ਦੇ ਵਿਰੋਧ ਵਿੱਚ ਅਣਮਿੱਥੇ ਲਈ ਹੜਤਾਲ ਜਾਰੀ ਰੱਖੀ ਹੋਈ ਹੈ ਅਤੇ ਅੱਜ ਪੰਜ ਮੈਂਬਰ ਭੁੱਖ ਹੜਤਾਲ ’ਤੇ ਬੈਠੇ। ਵਕੀਲਾਂ ਦਾ ਕਹਿਣਾ ਹੈ ਕਿ ਜਦ ਤੱਕ ਮੌਜੂਦਾ ਨੀਤੀ ਨੂੰ ਵਾਪਸ ਲੈਣ ਸਬੰਧੀ ਉਚਿਤ ਫ਼ੈਸਲਾ ਨਹੀਂ ਹੁੰਦਾ ਸੰਘਰਸ਼ ਜਾਰੀ ਰਹੇਗਾ। ਬਾਰ ਐਸੋਸੀਏਸ਼ਨ ਸਮਾਣਾ ਦੇ ਸਕੱਤਰ ਐਡਵੋਕੇਟ ਕਸ਼ਮੀਰ ਸਿੰਘ ਚੁੰਬਰ, ਹਰਿੰਦਰਪਾਲ ਸਿੰਘ, ਰੋਮੀ ਵਡੇਰਾ, ਜਸਵਿੰਦਰ ਸਿੰਘ ਗੋਲਨ, ਅਰਸ਼ ਸਾਥੀ, ਨਿਰਲੇਪ ਕੌਰ ਐਡਵੋਕੇਟ ਅਤੇ ਰੋਜ਼ੀ ਅਰੋੜਾ ਨੇ ਸਵੈਇੱਛਾ ਨਾਲ ਅੱਜ ਸਵੇਰੇ 10 ਵਜੇ ਤੋਂ ਸ਼ਾਮ 4:30 ਵਜੇ ਤੱਕ ਨਿਆਂਇਕ ਅਦਾਲਤ ਕੰਪਲੈਕਸ ਸਮਾਣਾ ਵਿੱਚ ਸਿਸਟਮ ਦੇ ਵਿਰੋਧ ’ਚ ਸ਼ਾਂਤਮਈ ਭੁੱਖ ਹੜਤਾਲ ਕੀਤੀ। ਬਾਰ ਐਸੋਸੀਏਸ਼ਨ ਨੇ ਸਮੂਹ ਵਕੀਲ ਭਾਈਚਾਰੇ ਅਤੇ ਆਮ ਲੋਕਾਂ ਨੂੰ ਇਸ ਲੋਕਤੰਤਰੀ ਅਤੇ ਸ਼ਾਂਤਮਈ ਅੰਦੋਲਨ ਦੇ ਸਮਰਥਨ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਪਟਿਆਲਾ (ਖੇਤਰੀ ਪ੍ਰਤੀਨਿਧ): ਬਾਰ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਮਨਵੀਰ ਸਿੰਘ ਟਿਵਾਣਾ ਦੀ ਅਗਵਾਈ ਵਿੱਚ ਬਾਰ ਐਸੋਸੀਏਸ਼ਨ ਪਟਿਆਲਾ ਵੱਲੋਂ ਸ਼ੁਰੁੂ ਕੀਤੀ ਗਈ ਭੁੱਖ ਹੜਤਾਲ ਅੱਜ ਵੀ ਜਾਰੀ ਰਹੀ। ਇਸ ਦੌਰਾਨ ਕਈ ਮੈਂਬਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਭੁੱਖ ਹੜਤਾਲ ’ਤੇ ਬੈਠੇ। ਪ੍ਰਧਾਨ ਮਨਵੀਰ ਟਿਵਾਣਾ ਦਾ ਕਹਿਣਾ ਸੀ ਕਿ ਇਹ ਭੁੱਖ ਹੜਤਾਲ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗੀ। ਅੱਜ ਐਡਵੋਕੇਟ ਜਸਪ੍ਰੀਤ ਸਿੰਘ, ਐਡਵੋਕੇਟ ਸ੍ਰਿਸ਼ਟੀ, ਐਡਵੋਕੇਟ ਚਰਨਜੀਤ, ਐਡਵੋਕੇਟ ਕਰਮਜੀਤ ਸਿੰਘ ਅਤੇ ਐਡਵੋਕੇਟ ਧਰਮਪਾਲ ਉਰਫ ਗਿਰੀ ਭੁੱਖ ਹੜਤਾਲ ’ਤੇ ਬੈਠੇ।

Advertisement

ਵਕੀਲਾਂ ਦੇ ਸੰਘਰਸ਼ ਦੀ ਹਮਾਇਤ

ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਹੜਤਾਲ ਦੇ 16ਵੇਂ ਦਿਨ ਅਤੇ ਭੁੱਖ ਹੜਤਾਲ ਦੇ ਤੀਜੇ ਦਿਨ ਅੱਜ ਅਦਾਲਤੀ ਕੰਪਲੈਕਸ ਅੱਗੇ 23 ਵਕੀਲ ਭੁੱਖ ਹੜਤਾਲ ’ਤੇ ਬੈਠੇ। ਵਕੀਲਾਂ ਦੇ ਸੰਘਰਸ਼ ਨੂੰ ਉਦੋ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ, ਅਕਾਲੀ ਦਲ ਵਾਰਸ ਪੰਜਾਬ ਦੇ ਆਗੂ ਚਮਨਦੀਪ ਸਿੰਘ ਮਿਲਖੀ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਾਹਨਗੜ੍ਹ ਅਤੇ ਬਸਪਾ ਦੇ ਸੂਬਾ ਜਨਰਲ ਸਕੱਤਰ ਡਾ. ਮੱਖਣ ਸਿੰਘ ਨੇ ਭੁੱਖ ਹੜਤਾਲੀ ਕੈਂਪ ਵਿੱਚ ਸ਼ਾਮਲ ਹੋਏ ਤੇ ਵਕੀਲਾਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਵਕੀਲ ਪਿਛਲੇ 16 ਦਿਨਾਂ ਤੋਂ ਲੀਗਲ ਏਡ ਡਿਫੈਂਸ ਕੌਸਲ ਨੀਤੀ ਦੇ ਵਿਰੋਧ ਵਿੱਚ ਸੰਘਰਸ਼ ਦੇ ਰਾਹ ’ਤੇ ਹਨ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਦੇ ਵਿਰੋਧ ਵਿੱਚ ਬੀਤੀ 7 ਜੁਲਾਈ ਤੋਂ ਸਮੁੱਚਾ ਅਦਾਲਤੀ ਕੰਮ-ਕਾਜ ਠੱਪ ਕਰ ਕੇ ਸਮੂਹ ਵਕੀਲ ਹੜਤਾਲ ’ਤੇ ਹਨ ਅਤੇ ਭੁੱਖ ਹੜਤਾਲ ਜਾਰੀ ਹੈ।

Advertisement
Advertisement
×