Punjab Lawyers Strike: ਵਕੀਲਾਂ ਦੀ ਹੜਤਾਲ ਜਾਰੀ
ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੀ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਸਮੂਹ ਵਕੀਲਾਂ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਖ਼ਿਲਾਫ਼ ਵਿੱਢਿਆ ਸੰਘਰਸ਼ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਵਕੀਲਾਂ ਨੇ ਅਦਾਲਤੀ ਕੰਪਲੈਕਸ ਦੇ ਬਾਹਰ...
ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਦੀ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਗਵਾਈ ਹੇਠ ਸਮੂਹ ਵਕੀਲਾਂ ਵੱਲੋਂ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਖ਼ਿਲਾਫ਼ ਵਿੱਢਿਆ ਸੰਘਰਸ਼ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਵਕੀਲਾਂ ਨੇ ਅਦਾਲਤੀ ਕੰਪਲੈਕਸ ਦੇ ਬਾਹਰ ਜ਼ੋਰਦਾਰ ਰੋਸ ਧਰਨਾ ਦਿੱਤਾ, ਜਿਸ ਕਾਰਨ ਅਦਾਲਤਾਂ ਦਾ ਸਮੁੱਚਾ ਕੰਮ-ਕਾਜ ਮੁਕੰਮਲ ਤੌਰ ’ਤੇ ਠੱਪ ਰਿਹਾ ਅਤੇ ਦੂਰ-ਦੁਰਾਡਿਓਂ ਆਏ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਮੌਜੂਦਾ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਖ਼ਾਮੀਆਂ ਨਾਲ ਭਰੀ ਹੋਈ ਹੈ। ਇਹ ਨੀਤੀ ਵਕੀਲਾਂ ਦੀ ਪੇਸ਼ੇਵਰ ਸੁਤੰਤਰਤਾ, ਮਰਿਆਦਾ ਅਤੇ ਹਿੱਤਾਂ ’ਤੇ ਸਿੱਧਾ ਹਮਲਾ ਕਰਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਪ੍ਰਣਾਲੀ ਬਿਲਕੁਲ ਵੀ ਪਾਰਦਰਸ਼ੀ ਨਹੀਂ ਹੈ ਅਤੇ ਇਹ ਸਮੁੱਚੀ ਇਨਸਾਫ਼ ਪ੍ਰਣਾਲੀ ਦੇ ਅਸੂਲਾਂ ਦੇ ਵਿਰੁੱਧ ਜਾਂਦੀ ਹੈ। ਵਕੀਲ ਆਗੂਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਇਸ ਕਥਿਤ ਲੋਕ-ਵਿਰੋਧੀ ਨੀਤੀ ਨੂੰ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਜਾਵੇ ਅਤੇ ਪਹਿਲਾਂ ਵਾਲੀ ਪੁਰਾਣੀ ਪ੍ਰਣਾਲੀ ਨੂੰ ਬਹਾਲ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਵਕੀਲ ਭਾਈਚਾਰੇ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ, ਉਦੋਂ ਤੱਕ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ। ਇਸ ਮੌਕੇ ਸਾਬਕਾ ਪ੍ਰਧਾਨ ਗਗਨਦੀਪ ਸਿੰਘ ਸਿਬੀਆ, ਐਡਵੋਕੇਟ ਸਿਮਰਨਦੀਪ ਸਿੰਘ ਬਲੱਗਣ, ਸੁਰਜੀਤ ਸਿੰਘ ਗਰੇਵਾਲ ਹਾਜ਼ਰ ਸਨ।

