DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਜਨਤਕ ਜਥੇਬੰਦੀਆਂ ਦੇ ਆਗੂ ਜ਼ਿਲ੍ਹਾ ਪੁਲੀਸ ਮੁਖੀ ਨੂੰ ਮਿਲੇ

ਇਤਿਹਾਸਕਾਰ ਰਾਕੇਸ਼ ਕੁਮਾਰ ਨਾਲ ਬਦਤਮੀਜ਼ੀ ਦਾ ਮਾਮਲਾ

  • fb
  • twitter
  • whatsapp
  • whatsapp
featured-img featured-img
ਜ਼ਿਲ੍ਹਾ ਪੁਲੀਸ ਮੁਖੀ ਨੂੰ ਮੰਗ ਪੱਤਰ ਦਿੰਦੇ ਹੋਏ ਜਮਹੂਰੀ ਆਗੂ।
Advertisement

ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਦੇ ਸੂਬਾ ਜਨਰਲ ਸਕੱਤਰ ਤੇ ਪ੍ਰਸਿੱਧ ਇਤਿਹਾਸਕਾਰ ਰਾਕੇਸ਼ ਕੁਮਾਰ ਸੁਨਾਮ ਨਾਲ 20 ਸਤੰਬਰ ਨੂੰ ਕਾਲਜ ਸੁਨਾਮ ਵਿੱਚ ਵਾਪਰੀ ਘਟਨਾ ਅਤੇ ਬਦਤਮੀਜ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਨੂੰ ਲੈ ਕੇ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਦਾ ਸਾਂਝਾ ਵਫ਼ਦ ਐੱਸ ਐੱਸ ਪੀ ਡਾ. ਰਵਜੋਤ ਗਰੇਵਾਲ ਨੂੰ ਮਿਲਿਆ। ਆਗੂਆਂ ਬਲਬੀਰ ਲੌਂਗੋਵਾਲ, ਜੁਝਾਰ ਲੌਂਗੋਵਾਲ ਅਤੇ ਹੋਰਨਾਂ ਨੇ ਦੱਸਿਆ ਕਿ ਮੁਲਜ਼ਮਾਂ ਨੇ ਰਾਕੇਸ਼ ਕੁਮਾਰ ਨਾਲ ਬਦਸਲੂਕੀ ਕੀਤੀ ਅਤੇ ਧਮਕੀਆਂ ਦਿੱਤੀਆਂ। ਵਫ਼ਦ ਨੇ ਮੁਲਜ਼ਮਾਂ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਐੱਸ ਐੱਸ ਪੀ ਵੱਲੋਂ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।

ਵਫ਼ਦ ਵਿੱਚ ਬੀ ਬੀ ਕੇ ਯੂ (ਏਕਤਾ)-ਉਗਰਾਹਾਂ ਦੇ ਦਰਬਾਰਾ ਸਿੰਘ ਛਾਜਲਾ ਤੇ ਗੁਰਚਰਨ ਖੋਖਰ, ਪੀ ਐੱਸ ਯੂ ਦੇ ਰਾਮਬੀਰ ਸਿੰਘ, ਡੀ ਟੀ ਐੱਫ ਦੇ ਹਰਭਗਵਾਨ ਗੁਰਨੇ, ਇਨਕਲਾਬੀ ਵਿਰਾਸਤ ਪ੍ਰਚਾਰ ਮੰਚ ਪੰਜਾਬ ਦੇ ਰਾਕੇਸ਼ ਕੁਮਾਰ, ਪਵਨ ਛਾਜਲਾ, ਰਾਮਪਾਲ ਸ਼ਰਮਾ, ਹਰਗੋਬਿੰਦ ਸ਼ੇਰਪੁਰ, ਜਗਦੇਵ ਵਰਮਾ, ਭੀਮ ਰਾਜ, ਨਿਰਭੈ ਸਿੰਘ ਤੇ ਸੁਖਜਿੰਦਰ ਸਿੰਘ ਸ਼ਾਮਲ ਸਨ।

Advertisement

Advertisement
Advertisement
×