ਹਰਦੀਪ ਸਿੰਘ ਸੋਢੀ
ਧੂਰੀ, 16 ਅਪਰੈਲ
ਸੀਪੀਆਈ ਅਤੇ ਏਟਕ ਵੱਲੋਂ ਜ਼ਿਲ੍ਹਾ ਸਕੱਤਰ ਸੁਖਦੇਵ ਸ਼ਰਮਾ ਅਤੇ ਡਾ. ਮਨਿੰਦਰ ਸਿੰਘ ਧਾਲੀਵਾਲ ਦੀ ਸਾਂਝੀ ਅਗਵਾਈ ਹੇਠ ਨਿੱਤ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੇ ਜਾ ਰਹੇ ਵਾਧੇ ਵਿਰੁੱਧ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਬੁਲਾਰਿਆਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ‘ਅੱਛੇ ਦਿਨ’ ਲਿਆਉਣ ਦੇ ਸਜ਼ਬ ਬਾਗ ਦਿਖਾ ਕੇ ਦੇਸ਼ ਦੀ ਸੱਤਾ ’ਤੇ ਕਾਬਜ਼ ਹੋਈ ਭਾਜਪਾ ਸਰਕਾਰ ਨੇ ਲੋਕਾਂ ਦਾ ਜਿਉਣਾ ਦੁੱਭਰ ਕੀਤਾ ਹੋਇਆ ਹੈ।
ਸੁਖਦੇਵ ਸ਼ਰਮਾ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਦੇ ਕਰੀਬ 1100 ਕਿਰਤੀਆਂ ਦੀ ਛਾਂਟੀ ਖਿਲਾਫ਼ ਸੂਬਾ ਏਟਕ ਵੱਲੋਂ 22 ਅਪਰੈਲ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ, ਇਸ ਤੋਂ ਪਹਿਲਾਂ ਕਿਰਤ ਕਮਿਸ਼ਨਰ ਪੰਜਾਬ ਦੇ ਦਫ਼ਤਰ ਅੱਗੇ ਧਰਨਾ ਵੀ ਦਿੱਤਾ ਜਾਵੇਗਾ। ਇਸ ਮੌਕੇ ਸਰਬਜੀਤ ਸਿੰਘ, ਇੰਦਰ ਸਿੰਘ, ਗੁਰਦਿਆਲ ਨਿਰਮਾਣ, ਲੀਲੇ ਖਾਂ, ਹਰਨੇਕ ਸਿੰਘ ਬਮਾਲ, ਗੁਰਜੰਟ ਸਿੰਘ, ਬਿੰਨਰ ਕੌਰ, ਸ਼ਿੰਦਰ ਕੌਰ ਤੇ ਸੁਰਿੰਦਰ ਸ਼ਰਮਾ ਨੇ ਵੀ ਸੰਬੋਧਨ ਕੀਤਾ।