ਰਮੇਸ਼ ਭਾਰਦਵਾਜ
ਲਹਿਰਾਗਾਗਾ, 3 ਮਈ
ਇਥੇ ਬਾਬਾ ਹੀਰਾ ਸਿੰਘ ਭੱਠਲ ਇੰਜਨੀਅਰਿੰਗ ਕਾਲਜ ਦੇ 36 ਮੁਲਜ਼ਮ 36 ਮਹੀਨੇ ਦੀ ਤਨਖਾਹ ਨਾ ਮਿਲਣ ਕਰਕੇ ਦਿਨ ਰਾਤ ਦਾ ਪੱਕਾ ਧਰਨਾ ਐੱਸਡੀਐੱਮ ਦਫ਼ਤਰ ’ਚ ਲਾਈ ਬੈਠੇ ਹਨ। ਬੀਕੇਯੂ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ, ਸੂਬਾ ਸਿੰਘ ਸੰਗਤਪੁਰਾ, ਜੁਆਇੰਟ ਐਕਸ਼ਨ ਕਮੇਟੀ ਦੇ ਬੁਲਾਰੇ ਰਾਜ ਕੁਮਾਰ, ਬਿਕਰਮ ਗੋਇਲ, ਯਸ਼ਿਵੰਦਰ ਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮ 124 ਦਿਨਾਂ ਤੋਂ ਸੰਘਰਸ਼ ਕਰ ਰਹੇ ਹਨ।