ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਟੈਂਟ ਦੀ ਥਾਂ ਪੱਕਾ ਸ਼ੈੱਡ ਪਾਇਆ

ਲਹਿਰਾਗਾਗਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਟੈਂਟ ਦੀ ਥਾਂ ਪੱਕਾ ਸ਼ੈੱਡ ਪਾਇਆ

ਰਮੇਸ਼ ਭਾਰਦਵਾਜ

ਲਹਿਰਾਗਾਗਾ, 19 ਜੂਨ

ਇਥੇ ਅੱਜ ਲਹਿਲ ਖੁਰਦ ਪਿੰਡ ਕੈਂਚੀਆਂ ’ਚ ਰਿਲਾਇੰਸ ਪੰਪ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ ਦੀ ਅਗਵਾਈ ਹੇਠ ਕਾਲੇ ਕਾਨੂੰਨਾਂ ਖਿਲਾਫ਼ ਪੱਕਾ ਮੋਰਚਾ 261ਵੇਂ ਦਿਨ ਵੀ ਜਾਰੀ ਰਿਹਾ। ਅੱਜ ਬਲਾਕ ਆਗੂ ਰਾਮਚੰਦ ਸਿੰਘ ਚੋਟੀਆਂ ਨੇ ਸਟੇਜ ਸੰਭਾਲੀ। ਇਸ ਮੌਕੇ ਸੂਬਾ ਸਿੰਘ ਸੰਗਤਪੁਰਾ, ਕਰਨੈਲ ਗਨੋਟਾ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ, ਬਿੰਦਰ ਸਿੰਘ ਖੋਖਰ, ਹਰਜਿੰਦਰ ਸਿੰਘ ਨੰਗਲਾ, ਰਾਮਚੰਦ ਸਿੰਘ ਚੋਟੀਆਂ, ਦਰਸ਼ਨ ਸਿੰਘ ਕੋਟੜਾ, ਜਰਨੈਲ ਸਿੰਘ ਇਕਾਈ ਖਜ਼ਾਨਚੀ ਨੰਗਲਾ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ ਨੇ ਕਿਹਾ ਕਿ ਸਾਲ ਤੋਂ ਚੱਲ ਰਹੇ ਸੰਘਰਸ਼ ਦੌਰਾਨ ਲਹਿਰਾਗਾਗਾ ਦੇ ਰਿਲਾਇੰਸ ਪੈਟਰੋਲ ਪੰਪ ਉੱਤੇ ਚੱਲ ਰਹੇ ਪੱਕੇ ਮੋਰਚੇ ’ਤੇ ਅੱਜ ਲੋਕਾਂ ਦੇ ਸਹਿਯੋਗ ਨਾਲ ਵੱਡਾ ਪੱਕਾ ਸ਼ੈੱਡ ਬਣਾ ਦਿੱਤਾ ਗਿਆ ਹੈ। ਪਹਿਲਾਂ ਜੋ ਟੈਂਟ ਲੱਗਾ ਸੀ ਉਹ ਝੱਖੜ ,ਮੀਂਹ ਅਤੇ ਤੇਜ਼ ਹਨੇਰੀ ਦੇ ਨਾਲ ਤਿੰਨ ਵਾਰ ਬੇਕਾਰ ਹੋ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All