ਰਮੇਸ਼ ਭਾਰਦਵਾਜ
ਲਹਿਰਾਗਾਗਾ, 13 ਫਰਵਰੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਦੋਂ ਲਹਿਰਾਗਾਗਾ ਦੀ ਅਨਾਜ ਮੰਡੀ ਵਿਚ ਬੀਬੀ ਰਾਜਿੰਦਰ ਕੌਰ ਭੱਠਲ ਦੇ ਚੋਣ ਇਕੱਠ ਨੂੰ ਸੰਬੋਧਨ ਕਰਨ ਆਏ ਤਾਂ ਇਥੋਂ ਦੇ ਬਾਬਾ ਹੀਰਾ ਸਿੰਘ ਭੱਠਲ ਕਾਲਜ ਦੇ ਸਟਾਫ ਨੇ ਕਾਲੀਆਂ ਝੰਡੀਆਂ ਨਾਲ ਮੁੱਖ ਮੰਤਰੀ ਅਤੇ ਬੀਬੀ ਭੱਠਲ ਦੇ ਖ਼ਿਲਾਫ਼ ਮੁਰਦਾਬਾਦ ਦੇ ਨਾਅਰੇ ਲਾਏ। ਇਸ ਸਮੇਂ ਹਾਜ਼ਰ ਸਟਾਫ ਦੇ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਨੂੰ 32 ਮਹੀਨਿਆਂ ਤੋਂ ਤਨਖ਼ਾਹ ਨਹੀਂ ਮਿਲੀ। ਇਸ ਕਾਰਨ ਬੱਚੇ ਭੁੱਖੇ ਮਰਨ ਦੀ ਕੰਢੇ ਹਨ।