ਲਹਿਰਾਗਾਗਾ: ਕਿਸਾਨਾਂ ਦਾ ਪੈਟਰੋਲ ਪੰਪ ਅੱਗੇ ਧਰਨਾ ਜਾਰੀ, ਕੌਮਾਂਤਰੀ ਮਹਿਲਾ ਦਿਵਸ ਲਈ ਤਿਆਰੀਆਂ ਮੁਕੰਮਲ

ਲਹਿਰਾਗਾਗਾ: ਕਿਸਾਨਾਂ ਦਾ ਪੈਟਰੋਲ ਪੰਪ ਅੱਗੇ ਧਰਨਾ ਜਾਰੀ, ਕੌਮਾਂਤਰੀ ਮਹਿਲਾ ਦਿਵਸ ਲਈ ਤਿਆਰੀਆਂ ਮੁਕੰਮਲ

ਰਮੇਸ਼ ਭਾਰਦਵਾਜ

ਲਹਿਰਾਗਾਗਾ,7 ਮਾਰਚ

ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਕਿਸਾਨਾਂ ਮਜ਼ਦੂਰਾਂ ਨੂੰ ਸਪੱਸ਼ਟ ਕੀਤਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਬਾਅਦ ਦੀ ਕਿਸਾਨਾਂ ਦਾ ਸੰਘਰਸ਼ ਸਮਾਪਤ ਹੋਵੇਗਾ। ਇਥੇ ਰਿਲਾਇੰਸ ਪੰਪ ਅੱਗੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 158ਵੇਂ ਦਿਨ ਚੱਲ ਰਹੇ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਦੇ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਨੇ ਕਿਹਾ ਕਿ ਕਿਸਾਨ ਅੰਦੋਲਨ ਮਜ਼ਬੂਤ ਹੋ ਰਿਹਾ ਹੈ। ਧਰਨੇ ਨੂੰ ਬਹਾਦਰ ਸਿੰਘ ਭੁਟਾਲ ਖੁਰਦ, ਹਰਜਿੰਦਰ ਸਿੰਘ ਨੰਗਲਾ, ਜਗਸੀਰ ਸਿੰਘ ਖੰਡੇਬਾਦ, ਕੁਲਦੀਪ ਸਿੰਘ ਰਾਮਗੜ੍ਹ ਸੰਧੂਆਂ, ਬਲਜੀਤ ਸਿੰਘ ਗੋਬਿੰਦਗੜ੍ਹ ਜੇਜੀਆ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਅੱਠ ਮਾਰਚ ਨੂੰ ਜਥੇਬੰਦੀ ਵੱਲੋਂ ਦਿੱਲੀ ’ਚ ਕੌਮਾਂਤਰੀ ਔਰਤ ਦਿਵਸ ਮਨਾ ਕੇ ਔਰਤ ਸ਼ਕਤੀ ਦੀ ਦਿਖਾਈ ਜਾਵੇਗੀ। ਅੱਠ ਮਾਰਚ ਨੂੰ ਜਥੇਬੰਦੀ ਦੀਆਂ ਸਾਰੀਆਂ ਸਟੇਜਾਂ ਦੀ ਕਮਾਂਡ ਔਰਤਾਂ ਹੀ ਚਲਾਉਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All