ਰਮੇਸ਼ ਭਾਰਦਵਾਜ
ਲਹਿਰਾਗਾਗਾ, 13 ਮਈ
ਇਥੇ ਰਿਲਾਇੰਸ ਪੰਪ ਅੱਗੇ ਮਹਿਲਾ ਵਿੰਗ ਦੀ ਬਲਾਕ ਪ੍ਰਧਾਨ ਕਰਮਜੀਤ ਕੌਰ ਭੁਟਾਲ ਦੀ ਅਗਵਾਈ ’ਚ ਮੋਦੀ ਸਰਕਾਰ ਵੱਲੋਂ ਬਣਾਏ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪੱਕਾ ਧਰਨਾ 224ਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਵਿੱਚ ਮਰਦਾਂ-ਔਰਤਾਂ, ਬੱਚਿਆਂ ਅਤੇ ਨੌਜਵਾਨਾਂ ਦਾ ਮੀਂਹ ’ਚ ਵੱਡੀ ਗਿਣਤੀ ਵਿਚ ਧਰਨੇ ਅੰਦਰ ਸ਼ਮੂਲੀਅਤ ਕਰਨਾ ਦਰਸਾਉਂਦਾ ਹੈ ਕਿ ਭਾਜਪਾ ਹਕੂਮਤ ਦੀਆਂ ਨੀਤੀਆਂ ਕਿੰਨੀਆਂ ਘਾਤਕ ਅਤੇ ਮਾਰੂ ਸਿੱਧ ਹੋ ਰਹੀਆਂ ਹਨ।